ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

10:38 AM Jun 05, 2024 IST
ਸਮਾਗਮ ਦੌਰਾਨ ਹਾਜ਼ਰੀ ਭਰਦੀ ਹੋਈ ਸੰਗਤ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੂਨ
ਇੱਥੋਂ ਦੇ ਗੁਰਦੁਆਰਾ ਸ਼ਹੀਦਾਂ (ਫੇਰੂਮਾਨ) ਵਿਖੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕਰਦਿਆਂ ਦੱਸਿਆ ਕਿ 6 ਜੂਨ ਨੂੰ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ 9 ਜੂਨ ਨੂੰ ਭਾਈ ਸ਼ਨਮਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ। ਇਸ ਮੌਕੇ ਤੇਜਿੰਦਰ ਸਿੰਘ ਡੰਗ, ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ, ਪ੍ਰਲਾਦ ਸਿੰਘ ਢੱਲ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ ਤੇ ਬਾਊ ਬਨਾਰਸੀ ਦਾਸ ਵੀ ਹਾਜ਼ਰ ਸਨ।

Advertisement

Advertisement