ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਦਾਵਰ ਦੇ ਕਬਰਸਤਾਨ ’ਚੋਂ ਅੱਧ ਦੱਬੀ ਲਾਸ਼ ਮਿਲੀ

10:12 AM Apr 13, 2024 IST

ਪਠਾਨਕੋਟ (ਪੱਤਰ ਪ੍ਰੇਰਕ): ਸੁਜਾਨਪੁਰ ਹਲਕੇ ਦੇ ਪਿੰਡ ਖਦਾਵਰ ਵਿੱਚ ਮੁਸਲਿਮ ਅਤੇ ਈਸਾਈ ਭਾਈਚਾਰੇ ਨਾਲਾ ਸਬੰਧਤ ਕਬਰਸਤਾਨ ਵਿੱਚੋਂ ਇੱਕ ਅੱਧੀ ਦੱਬੀ ਹੋਈ ਲਾਸ਼ ਮਿਲੀ ਹੈ। ਘਟਨਾ ਦਾ ਸੂਚਨਾ ਮਿਲਣ ’ਤੇ ਥਾਣਾ ਸੁਜਾਨਪੁਰ ਦੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਬਰ ਨੇੜਿਓਂ ਇੱਕ ਗੈਂਤੀ ਤੇ ਫੋਲਡਿੰਗ ਮੰਜਾ ਵੀ ਮਿਲਿਆ ਹੈ। ਪਿੰਡ ਦੀ ਸਰਪੰਚ ਦੇ ਪਤੀ ਰਾਮੇਸ਼ਵਰ ਸਿੰਘ ਤੇ ਮੁਸਲਮਾਨ ਭਾਈਚਾਰੇ ਦੇ ਮੁਰੀਦ ਮੁਹੰਮਦ ਨੇ ਦੱਸਿਆ ਕਿ ਲੰਘੇ ਦਿਨ ਈਦ ਮੌਕੇ ਨਮਾਜ਼ ਅਦਾ ਕਰਨ ਸਮੇਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਬਰਸਤਾਨ ਵਿੱਚ ਦੱਬੀ ਹੋਈ ਲਾਸ਼ ਦੇਖੀ ਜਿਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਥਾਣਾ ਸੁਜਾਨਪੁਰ ਦੇ ਮੁਖੀ ਲਵਪ੍ਰੀਤ ਸਿੰਘ ਨੇ ਕਿਹਾ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਵਿੱਢ ਦਿੱਤੀ ਹੈ ਤੇ ਈਸਾਈ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
Advertisement