ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਚੰਦੋ ਮਾਈ ਦੀ ਯਾਦ ’ਚ ਸਿਹਤ ਜਾਂਚ ਕੈਂਪ ਲਾਇਆ

07:57 AM Feb 24, 2024 IST
ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਕਰਦੇ ਹੋਏ ਡਾਕਟਰ। -ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 23 ਫਰਵਰੀ
ਨੇੜਲੇ ਪਿੰਡ ਬਹਾਦਰਪੁਰ ਵਿੱਚ ਮਾਤਾ ਚੰਦੋ ਮਾਈ ਦੀ ਯਾਦ ਵਿੱਚ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗਮਦੂਰ ਸਿੰਘ ਖਹਿਰਾ ਦੀ ਨਿਗਰਾਨੀ ਅਤੇ ਸਮੂਹ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਅੱਜ ਸੰਗਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਇਸ ਮੌਕੇ ਆਲੇ-ਦੁਆਲੇ ਦੇ ਲਗਪਗ ਦਰਜਨ ਕਰੀਬ ਪਿੰਡਾਂ ਦੇ ਵਸਨੀਕਾਂ ਨੇ ਇਸ ਕੈਂਪ ਦਾ ਲਾਭ ਲਿਆਨਵੀਂ ਕਮੇਟੀ ਦੀ ਚੋਣ ਮੀਟਿੰਗ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਸੁਰਿੰਦਰ ਸਰਮਾ, ਬਿੱਕਰ ਸਿੰਘ, ਜਗਦੀਸ਼ ਬਹਾਦਰਪੁਰੀ ਹੁਰਾਂ ਨੇ ਦੱਸਿਆ ਕਿ ਦੋ ਦਿਨ ਲਗਾਤਾਰ ਲਗਾਏ ਗਏ ਇਸ ਮੈਡੀਕਲ ਚੈੱਕਅਪ ਕੈਂਪ ਦੌਰਾਨ ਡਾਕਟਰ ਰੁਪਿੰਦਰ ਕੌਰ, ਮੈਡਮ ਬਿੰਦਰ ਕੌਰ ਤੇ ਮੈਡਮ ਕਮਲਾ ਦੇਵੀ ਤੋਂ ਇਲਾਵਾ ਹੋਰ ਟੀਮ ਵੱਲੋਂ 260 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਨੌਜਵਾਨ ਆਗੂ ਕਮਲਜੀਤ ਸਿੰਘ, ਸੁਖਦੇਵ ਸਿੰਘ ਖਹਿਰਾ, ਸਾਬਕਾ ਸਰਪੰਚ ਪੁਸ਼ਪਾ ਰਾਣੀ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਖਹਿਰਾ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Advertisement

Advertisement