ਸੇਂਟ ਕਬੀਰ ਸਕੂਲ ਵਿੱਚ ਸਿਹਤ ਜਾਂਚ ਕੈਂਪ ਲਾਇਆ
10:03 AM Apr 10, 2024 IST
Advertisement
ਭੁੱਚੋ ਮੰਡੀ: ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਸਿਹਤ ਜਾਂਚ ਕੈਂਪ ਲਾਇਆ ਗਿਆ। ਡਾ. ਸੂਰਜ ਸ਼ਰਮਾ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਸਟਾਫ਼ ਅਤੇ ਵਿਦਿਆਰਥੀਆਂ ਜਾਂਚ ਕੀਤੀ ਅਤੇ ਦਵਾਈਆਂ ਵੰਡੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਘਰੇਲੂ ਉਪਚਾਰਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੀ ਘੱਟ ਵਰਤੋਂ ਕਰਨ, ਖਾਣ ਪੀਣ ਦੀਆਂ ਆਦਤਾਂ ਦਾ ਧਿਆਨ ਰੱਖਣ, ਸਾਫ਼-ਸੁਥਰੇ ਕੱਪੜੇ ਆਦਿ ਪਹਿਨਣ ਦਾ ਸੁਝਾਅ ਦਿੱਤਾ ਅਤੇ ਕਮਜ਼ੋਰੀ ਅਤੇ ਚਿੜਚਿੜੇਪਨ ਨੂੰ ਦੂਰ ਕਰਨ ਦੇ ਤਰੀਕੇ ਦੱਸੇ। ਸਕੂਲ ਦੇ ਐੱਮਡੀ ਪ੍ਰੋ. ਐੱਮਐੱਲ ਅਰੋੜਾ ਅਤੇ ਪ੍ਰਿੰਸੀਪਲ ਕੰਚਨ ਨੇ ਮੈਡੀਕਲ ਟੀਮ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement