ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਅੰਮ੍ਰਿਤਸਰ ਦਾ ਦੌਰਾ

06:45 AM Jul 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜੁਲਾਈ
ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਆਈਏਐੱਸ ਅਧਿਕਾਰੀ ਅੰਮ੍ਰਿਤ ਸਿੰਘ ਨੇ ਅੱਜ ਖਾਲਸਾ ਕਾਲਜ ਅੰਮ੍ਰਿਤਸਰ ’ਚ ਆਪਣੀ ਫੇਰੀ ਦੌਰਾਨ ਪੰਜਾਬ ਅਤੇ ਚੈੱਕ ਗਣਰਾਜ ਦੇ ਉੱਚ ਸਿੱਖਿਆ ਵਿਭਾਗ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਗੱਲਬਾਤ ਕੀਤੀ। ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਵੱਲੋਂ ਪੰਜਾਬ ਤੇ ਚੈੱਕ ਗਣਰਾਜ ਦਰਮਿਆਨ ਆਪਸੀ ਸਹਿਯੋਗ ਵਾਸਤੇ ਵਿਚਾਰ ਚਰਚਾ ਸ਼ੁਰੂ ਕੀਤੀ ਹੈ। ਇਸ ਤਹਿਤ ਯੂਨੀਵਰਸਿਟੀਆਂ ਨਾਲ ਸਹਿਯੋਗ, ਵਿਦਿਆਰਥੀਆਂ ਦਾ ਅਦਾਨ-ਪ੍ਰਦਾਨ, ਸਕਿੱਲ ਡਿਵੈਲਪਮੈਂਟ ਅਤੇ ਹੋਰ ਸਹਿਯੋਗੀ ਵਿਸ਼ਿਆਂ ਬਾਰੇ ਗੱਲਬਾਤ ਸ਼ਾਮਲ ਹੈ। ਵਫ਼ਦ ਖ਼ਾਲਸਾ ਕਾਲਜ ਵਿੱਚ ਪਹੁੰਚਿਆ ਜਿੱਥੇ ਉਚੇਰੀ ਸਿੱਖਿਆ ਡਾਇਰੈਕਟੋਰੇਟ ਦੀ ਟੀਮ ਅਤੇ ਖਾਲਸਾ ਕਾਲਜ ਵੱਲੋਂ ਵਫ਼ਦ ਦਾ ਸਵਾਗਤ ਕੀਤਾ ਗਿਆ।

Advertisement

Advertisement