ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਮਿਓਪੈਥੀ ਕੈਂਪ ਲਾਇਆ

08:02 AM Jul 23, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਜੁਲਾਈ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ 15ਵਾਂ ਮੁਫ਼ਤ ਹੋਮਿਓਪੈਥੀ ਕੈਂਪ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਦੀ ਅਗਵਾਈ ਹੇਠ ਗਰਲਜ਼ ਪਬਲਿਕ ਸਕੂਲ ਮੁਰਾਦਪੁਰਾ, ਗਿੱਲ ਰੋਡ ਵਿੱਚ ਲਾਇਆ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਨੇ ਜਮਾਂਦਰੂ ਗੂੰਗੇ-ਬੋਲੇ ਅਤੇ ਮੰਦਬੁੱਧੀ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ। ਇਸ ਮੌਕੇ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਕਿਹਾ ਕਿ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਨੁੱਖਤਾ ਦੇ ਭਲੇ ਲਈ ਜੋ ਕਾਰਜ ਕੀਤੇ ਜਾ ਰਹੇ ਹਨ, ਉਨ੍ਹਾਂ ਲਈ ਸਮੁੱਚੀ ਟੀਮ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਥੋੜ੍ਹੀ ਹੈ। ਇਸ ਮੌਕੇ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਨੇ ਦੱਸਿਆ ਕਿ ਹਰ ਲੋੜਵੰਦ ਨੂੰ ਇੱਕ ਮਹੀਨੇ ਦੀ ਦਵਾਈ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਡਾ. ਰਚਨਾ ਅਤੇ ਨਿਤਿਸ਼ ਅਨੇਜਾ ਦੀ ਪੂਰੀ ਟੀਮ ਮਰੀਜ਼ਾਂ ਦਾ ਇਲਾਜ ਕਰ ਰਹੀ ਹੈ। ਇਸ ਮੌਕੇ ਰਾਜ ਕੁਮਾਰ ਰਾਜੂ, ਅਜੈਬ ਸਿੰਘ ਭੁੱਟਾ, ਬਲਰਾਮ ਕ੍ਰਿਸ਼ਨ ਗਰਗ, ਗੁਰਮੀਤ ਸਿੰਘ ਕਾਲਾ, ਰਾਜਨ ਕੋਹਲੀ, ਜਸਵਿੰਦਰ ਸਿੰਘ ਲਵਲੀ, ਮਨੋਹਰ ਸਿੰਘ ਮੱਕੜ ਅਤੇ ਕਰਨਜੋਤ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement