For the best experience, open
https://m.punjabitribuneonline.com
on your mobile browser.
Advertisement

ਸਰਬ ਸਾਂਝੀ ਗੁਰਬਾਣੀ ਮਹਾਨ ਗੁਰਮਤਿ ਸਮਾਗਮ ਕਰਵਾਇਆ

08:11 AM Sep 04, 2023 IST
ਸਰਬ ਸਾਂਝੀ ਗੁਰਬਾਣੀ ਮਹਾਨ ਗੁਰਮਤਿ ਸਮਾਗਮ ਕਰਵਾਇਆ
ਡੱਬਵਾਲੀ ਵਿੱਚ ਕਰਵਾਏ ਗੁਰਮਤਿ ਸਮਾਗਮ ’ਚ ਹਾਜ਼ਰ ਸਖਸ਼ੀਅਤਾਂ। -ਫੋਟੋ: ਸ਼ਾਂਤ
Advertisement

ਪੱਤਰ ਪ੍ਰੇਰਕ
ਡੱਬਵਾਲੀ, 3 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 419ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝੀ ਗੁਰਬਾਣੀ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਕਰਵਾਇਆ ਗਿਆ। ਬਾਬਾ ਬੁੱਢਾ ਜੀ ਗ੍ਰੰਥੀ-ਰਾਗੀ ਸਭਾ ਟਰੱਸਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿੱਚ ਢਾਡੀ ਜਥਾ ਭਾਈ ਰਣਜੀਤ ਸਿੰਘ ਮੋੜਾਂ ਵਾਲੇ ਅਤੇ ਭਾਈ ਕਮਲਜੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕੀਰਤਨ ਕੀਤਾ। ਕਥਾਵਾਚਕ ਗਿਆਨੀ ਸਾਹਿਬ ਸਿੰਘ (ਸ਼ਾਹਬਾਦ ਮਾਰਕੰਡਾ) ਨੇ ਗੁਰਬਾਣੀ ਕਥਾ ਜ਼ਰੀਏ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਦਸਤਾਰ ਅਤੇ ਮਾਤਾ ਸੁੰਦਰ ਕੌਰ ਦੀਆਂ ਖੜਾਵਾਂ ਦੇ ਦਰਸ਼ਨ ਕਰਵਾਏ ਗਏ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਮਾਖਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਭਾਈ ਨਰਪਤ ਸਿੰਘ ਅਤੇ ਗਿਆਨੀ ਗਿਆਨ ਸਿੰਘ ਨੇ ਦੱਸਿਆ ਕਿ ਅੱਖਾਂ ਦੇ ਜਾਂਚ ਕੈਂਪ ਵਿੱਚ 300 ਮਰੀਜ਼ਾਂ ਦੀ ਡਾਕਟਰੀ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ ਮੋਤੀਆਬਿੰਦ ਅਪਰੇਸ਼ਨ ਲਈ 93 ਮਰੀਜਾਂ ਦੀ ਸ਼ਨਾਖ਼ਤ ਕੀਤੀ ਗਈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ, ਸੀਨੀਅਰ ਕਾਂਗਰਸ ਆਗੂ ਡਾ. ਕੇਵੀ ਸਿੰਘ, ਐਚਐਸਜੀਪੀਸੀ ਦੇ ਮੈਂਬਰ ਜਸਵੀਰ ਸਿੰਘ ਭਾਟੀ, ਓਐੱਸਡੀ ਭਰਪੂਰ ਸਿੰਘ, ਬਾਬਾ ਗੁਰਪਾਲ ਸਿੰਘ ਚੋਰਮਾਰ, ਬਾਬਾ ਆਤਮਾ ਸਿੰਘ ਮਿੱਡੂਖੇੜਾ, ਮੁਰਾਰੀ ਲਾਲ ਸ਼ਰਮਾ, ਹੈੱਡ ਗ੍ਰੰਥੀ ਕਰਤਾਰ ਸਿੰਘ, ਪ੍ਰਧਾਨ ਵਿਕਰਮਜੀਤ ਸਿੰਘ, ਰਣਜੀਤ ਸਿੰਘ, ਪ੍ਰਧਾਨ ਕੁਲਵੰਤ ਸਿੰਘ ਅਤੇ ਸ਼ਹਿਰ ਵਾਸੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×