ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਸਿਫਾਰਸ਼ ਬਾਰੇ ਪੰਜਾਬ ਅਸੈਂਬਲੀ ’ਚ ਸਾਂਝਾ ਮਤਾ ਲਿਆਂਦਾ ਜਾਵੇ: ਬਾਜਵਾ
05:01 PM Jan 05, 2025 IST
Advertisement
ਚੰਡੀਗੜ੍ਹ, 5 ਜਨਵਰੀ
ਕਾਂਗਰਸ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਸੈਂਬਲੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਸਿਫਾਰਸ਼ ਸਬੰਧੀ ਪੰਜਾਬ ਅਸੈਂਬਲੀ ਵਿਚ ਸਾਂਝਾ ਮਤਾ ਲਿਆਂਦਾ ਜਾਵੇ। ਬਾਜਵਾ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਕੀਤੇ ਕੰਮਾਂ ਤੇ ਬੇਮਿਸਾਲ ਸੇਵਾ ਨੂੰ ਪਛਾਣ ਦਿੰਦਿਆਂ ਡਾ.ਮਨਮੋਹਨ ਸਿੰਘ ਨੂੰ ਭਾਰਤ ਦਾ ਸਿਖਰਲਾ ਨਾਗਰਿਕ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਬਾਰੇ ਭਾਜਪਾ ਆਗੂ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਦੇ ਨਛੱਤਰ ਪਾਲ ਨੂੰ ਵੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਵਫ਼ਦ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਮਰਹੂਮ ਡਾ.ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨੀ ਚਾਹੀਦੀ ਹੈ। -ਪੀਟੀਆਈ
Advertisement
Advertisement
Advertisement