ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਸ਼ਹੀਦਾਂ ਵਿੱਚ ਕੀਰਤਨ ਸਮਾਗਮ ਕਰਵਾਇਆ

08:37 AM Mar 28, 2024 IST
ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਮਾਰਚ
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਹੋਲੇ ਮਹੱਲੇ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਸਰਵਣ ਕੀਤਾ। ਅੰਮ੍ਰਿਤ ਵੇਲੇ ਤੋਂ ਸਜੇ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਭਾਈ ਸੁਖਵੰਤਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਦੀ ਸੇਵਾ ਨਿਭਾਈ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆ ਹੋਲੇ ਮਹੱਲੇ ਦੇ ਇਤਿਹਾਸਕ ਪਿੱਛੋਕੜ ਬਾਰੇ ਚਾਨਣ ਪਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕੀਤਾ ਜਦਕਿ ਗੁਰਦੁਆਰਾ ਸਾਹਿਬ ਦੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ।

Advertisement

Advertisement
Advertisement