ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫ਼ਬਾਰੀ ਦੇ ਬਾਵਜੂਦ ਪੁੱਜ ਰਹੇ ਵੱਡੀ ਗਿਣਤੀ ਸ਼ਰਧਾਲੂ

03:59 PM Jun 04, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੂਨ

Advertisement

ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। ਪਿਛਲੇ 8 ਦਿਨਾਂ ਦੌਰਾਨ ਲਗਭਗ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ।
ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਪਿਛਲੇ ਲਗਭਗ 3-4 ਦਿਨਾਂ ਤੋਂ ਰੁਕ ਰੁਕ ਕੇ ਬਰਫਾਰੀ ਜਾਰੀ ਹੈ, ਜਿਸ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਚਿੱਟੀ ਚਾਦਰ ਵਿਛ ਗਈ ਹੈ । ਉਨ੍ਹਾਂ ਕਿਹਾ ਕਿ ਮੌਸਮ ਭਾਵੇਂ ਖਰਾਬ ਹੈ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਸੰਗਤਾ ਦਰਸ਼ਨਾਂ ਲਈ ਪੁੱਜ ਰਹੀਆਂ ਹਨ। ਗ਼ੌਰਤਲਬ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲੇ ਗਏ ਸਨ ਅਤੇ ਅੱਜ ਚਾਰ ਜੂਨ ਤੱਕ ਪਿਛਲੇ ਸਾਲ ਨਾਲੋਂ ਰਿਕਾਰਡ ਤੋੜ ਗਿਣਤੀ ਸ਼ਰਧਾਲੂਆਂ ਦਰਸ਼ਨ ਕੀਤੇ ਜਾ ਚੁੱਕੇ ਹਨ।

ਨਰਿੰਦਰਜੀਤ ਸਿੰਘ ਬਿੰਦਰਾ ਨੇ ਯਾਤਰਾ ਦੇ ਸਬੰਧ ਵਿੱਚ ਉੱਤਰਾਖੰਡ ਸਰਕਾਰ ਦੇ ਮੁੱਖ ਸਕੱਤਰ ਅਨੰਦ ਵਰਧਨ ਨਾਲ ਮੁਲਾਕਾਤ ਕੀਤੀ ਹੈ ਅਤੇ ਧਾਰਮਿਕ ਯਾਤਰਾ ਦੀ ਹੁਣ ਤੱਕ ਦੀ ਪ੍ਰਗਤੀ ਬਾਰੇ ਰਿਪੋਰਟ ਦਿੱਤੀ ਹੈ। ਉਨ੍ਹਾਂ ਨੇ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਗੋਬਿੰਦ ਘਾਟ ਵਿਖੇ ਸਥਾਈ ਪੁੱਲ ਦਾ ਨਿਰਮਾਣ ਜਰੂਰੀ ਹੈ। ਇਸ ਬਾਰੇ ਮੁੱਖ ਮੰਤਰੀ ਪੁਸ਼ਕਰ ਧਾਮੀ ਵੱਲੋਂ ਵੀ ਘੋਸ਼ਣਾ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਸਥਾਈ ਪੁੱਲ ਦਾ ਨਿਰਮਾਣ ਹੁੰਦਾ ਹੈ ਤਾਂ ਇਸ ਨਾਲ ਯਾਤਰਾ ਹੋਰ ਵੀ ਸੁਰੱਖਿਅਤ ਅਤੇ ਸੁਖਾਲੀ ਬਣ ਜਾਵੇਗੀ।

Advertisement

Advertisement