ਬਿੰਦਰਖ ਦੇ ਸਾਲਾਨਾ ਜੋੜ ਮੇਲ ਦੌਰਾਨ ਵੱਡੀ ਗਿਣਤੀ ਸੰਗਤ ਨਤਮਸਤਕ
ਜਗਮੋਹਨ ਸਿੰਘ
ਰੂਪਨਗਰ, 14 ਜਨਵਰੀ
ਇਲਾਕੇ ਦੇ ਪਿੰਡ ਬਿੰਦਰਖ ਵਿੱਚ ਸਥਿਤ ਗੁਰਦੁਆਰਾ ਤਪ ਅਸਥਾਨ ਬਾਬਾ ਅਮਰ ਨਾਥ ਬਿੰਦਰਖ ਵਿੱਚ ਚਾਰ ਦਿਨਾਂ ਤੋਂ ਚੱਲ ਰਿਹਾ ਸਾਲਾਨਾ ਜੋੜ ਮੇਲ ਅੱਜ ਸਮਾਪਤ ਹੋ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਦੇਖ-ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਅੱਜ ਸਵੇਰੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਅਤੇ ਧਾਰਮਿਕ ਸਮਾਗਮ ਦੌਰਾਨ ਚਰਨ ਸਿੰਘ ਆਲਮਗੀਰ, ਹਰਪ੍ਰੀਤ ਕੌਰ ਪੰਜੋਲਾ, ਜਤਿੰਦਰ ਸਿੰਘ ਬੈਂਸ ਤੇ ਗੁਰਪ੍ਰੀਤ ਸਿੰਘ ਲਾਂਡਰਾਂ ਆਦਿ ਦੇ ਢਾਡੀ ਜਥਿਆਂ ਤੋਂ ਇਲਾਵਾ ਕਈ ਹੋਰ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰ ਇਤਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਏਡੀਸੀ ਚੰਦਰਜਯੋਤੀ ਸਿੰਘ, ਐੱਸਡੀਐੱਮ ਸਚਿਨ ਪਾਠਕ ਆਦਿ ਨੇ ਹਾਜ਼ਰੀ ਭਰੀ। ਸਮਾਗਮ ਨੂੰ ਸਫਲ ਬਣਾਉਣ ਵਿੱਚ ਪ੍ਰਧਾਨ ਗੁਰਮੀਤ ਸਿੰਘ ਤੋਂ ਇਲਾਵਾ ਸੁਖਵਿੰਦਰ ਸਿੰਘ, ਹਰਚੰਦ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ ਤੇ ਹਰਵਿੰਦਰ ਸਿੰਘ ਆਦਿ ਕਮੇਟੀ ਮੈਂਬਰਾਂ, ਹੈੱਡ ਗ੍ਰੰਥੀ ਸ਼ੇਰ ਸਿੰਘ ਤੇ ਸਰਪੰਚ ਸੁਰਮੁੱਖ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।