ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਆਗੂ ‘ਆਪ’ ਵਿੱਚ ਸ਼ਾਮਲ

06:10 AM May 03, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 2 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਦਰਜਨਾਂ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗੰਭੀਰਪੁਰ ਸਥਿਤ ਆਪਣੀ ਰਿਹਾਇਸ਼ ਵਿਖੇ ‘ਆਪ’ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਨੰਬਰਦਾਰ ਮੁਹਿੰਦਰ ਸਿੰਘ ਗੰਗੂਵਾਲ, ਸਾਬਕਾ ਸਰਪੰਚ ਪੁਸ਼ਪਾ ਦੇਵੀ ਗੰਗੂਵਾਲ, ਨੀਲਮ ਰਾਣਾ ਗੰਗੂਵਾਲ, ਕਰਤਾਰ ਸਿੰਘ ਬਣੀ, ਗੁਰਮੀਤ ਸਿੰਘ ਬਣੀ, ਰਘੁਵੀਰ ਸਿੰਘ ਬਣੀ, ਤਲਵਿੰਦਰ ਸਿੰਘ ਬਣੀ, ਬੁੱਧ ਦਾਸ ਬਣੀ ਤੇ ਸੰਤੋਸ਼ ਕੁਮਾਰੀ ਬਣੀ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ਵਿੱਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਹਲਕੇ ਵਿੱਚ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਤੇ ਹਲਕੇ ਦੀ ਦਿਨੋਂ-ਦਿਨ ਬਦਲ ਰਹੀ ਨੁਹਾਰ ਨੂੰ ਦੇਖਦੇ ਆ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਰਾਕੇਸ਼ ਚੌਧਰੀ ਚੇਅਰਮੈਨ, ਜਸਪਾਲ ਸਿੰਘ ਢਾਹੇ ਆਦਿ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement
Advertisement