ਪਹਾੜਗੰਜ ਵਾਰਡ ਤੋਂ ਵੱਡੀ ਗਿਣਤੀ ਲੋਕ ਅਕਾਲੀ ਦਲ ’ਚ ਹੋਏ ਸ਼ਾਮਲ
07:15 AM Jul 27, 2020 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
Advertisement
‘ਦਿੱਲੀ ਦੇ ਵੱਖ-ਵੱਖ ਵਾਰਡਾਂ ਤੋਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ ਜਿਸ ਨੂੰ ਦੇਖ ਕੇ ਵਿਰੋਧੀ ਦਲ ਘਬਰਾ ਗਏ ਹਨ।’ ਇਹ ਗੱਲ ਦਲ ਦੇ ਦਿੱਲੀ ਦੇ ਸੂਬਾਈ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਹੀ। ਪਿਛਲੇ ਕਈ ਦਨਿਾਂ ਤੋਂ ਦਿੱਲੀ ਦੇ ਵੱਖ-ਵੱਖ ਵਾਰਡਾਂ ਤੋਂ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿੱਚ ਅੱਜ ਪਹਾੜਗੰਜ ਵਾਰਡ ਤੋਂ 250 ਤੋਂ ਵੱਧ ਵਿਅਕਤੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਦਿੱਲੀ ਸਟੇਟ ਅਕਾਲੀ ਦਲ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਕੁਝ ਉੱਘੀਆਂ ਸ਼ਖਸੀਅਤਾਂ ਨੂੰ ਵਿਸ਼ੇਸ਼ ਅਹੁਦੇ ਦੇ ਕੇ ਸਨਮਾਨਿਤ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਹਾੜ ਗੰਜ ਵਾਰਡ ਦੇ ਮੈਂਬਰ ਅਮਰਜੀਤ ਸਿੰਘ ਪਿੰਕੀ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਗਿਆ ਹੈ। ਇਸ ਮੌਕੇ ਵਿਕਰਮ ਸਿੰਘ ਰੋਹਿਣੀ, ਗਗਨਦੀਪ ਸਿੰਘ ਬਿੰਦਰਾ ਵੀ ਮੌਜੂਦ ਰਹੇ।
Advertisement
Advertisement