ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਸਿੱਖ ਭਾਜਪਾ ’ਚ ਸ਼ਾਮਲ

08:04 AM Apr 28, 2024 IST
ਭਾਜਪਾ ਪ੍ਰਧਾਨ ਜੇ ਪੀ ਨੱਢਾ ਦਾ ਸਨਮਾਨ ਕਰਦੇ ਹੋਏ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਗੂ। -ਫੋਟੋ: ਮੁਕੇਸ਼ ਅਗਰਵਾਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਸਿੱਖ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਮੈਂਬਰਾਂ ਵਿੱਚ ਜ਼ਿਆਦਾਤਰ ਉਹ ਆਗੂ ਸ਼ਾਮਲ ਹਨ ਜੋ ਭਾਜਪਾ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਖੇਮੇ ਦੇ ਹਨ। ਇਨ੍ਹਾਂ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜੀ ਸੀ ਪਰ ਬਾਅਦ ਵਿੱਚ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਆਈਆਂ ਤਬਦੀਲੀਆਂ ਕਰਕੇ ਵੱਖਰੇ ਬਣੇ ਸ਼੍ਰ੍ੋਮਣੀ ਅਕਾਲੀ ਦਲ (ਦਿੱਲੀ ਸਟੇਟ) ਵਿੱਚ ਸ਼ਮੂਲੀਅਤ ਕਰ ਲਈ ਸੀ। ਇਸ ਮੌਕੇ ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦਿਆਂ ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਕਿ ਜੇ ਕਿਸੇ ਨੇ ਸੱਚਮੁੱਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ।
ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਲਈ ਪਾਏ ਯੋਗਦਾਨ ਅਤੇ ਕੁਰਬਾਨੀਆਂ ਨੂੰ ਭਾਜਪਾ ਬਹੁਤ ਮੰਨਦੀ ਹੈ ਅਤੇ ਪਾਰਟੀ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਨੱਢਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਸ ਰਾਹੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ, ਹਰਿਮੰਦਰ ਸਾਹਿਬ ਨੂੰ ਦਾਨ ਲਈ ਐੱਫਸੀਆਰਏ ਰਜਿਸਟ੍ਰੇਸ਼ਨ ਅਤੇ ਸਿੱਖ ਦੰਗਿਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਆਦਿ ਪ੍ਰਾਪਤੀਆਂ ਗਿਣਾਈਆਂ। ਜ਼ਿਕਰਯੋਗ ਹੈ ਕਿ ਇਸ ਵਾਰ ਭਾਜਪਾ ਵੱਲੋਂ ਪੰਜਾਬ ’ਚ ਆਪਣੇ ਬਲਬੂਤੇ ਲੋਕ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ ਜਦੋਂ ਕਿ ਪਹਿਲਾਂ ਅਕਾਲੀਆਂ ਨਾਲ ਸਮਝੌਤਾ ਕਰਕੇ ਪਾਰਟੀ ਸਿਰਫ਼ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਹਲਕਿਆਂ ਤੋਂ ਹੀ ਲੋਕ ਸਭਾ ਚੋਣ ਲੜਦੀ ਆਈ ਸੀ। ਭਾਜਪਾ ’ਚ ਸ਼ਾਮਲ ਹੋਣ ਵਾਲੇ ਦਿੱਲੀ ਕਮੇਟੀ ਦੇ ਮੈਂਬਰਾਂ ਵਿੱਚ ਪਰਵਿੰਦਰ ਸਿੰਘ, ਰਮਨਦੀਪ ਸਿੰਘ ਸੋਨੂੰ, ਭੁਪਿੰਦਰ ਸਿੰਘ ਗਿੰਨੀ, ਜਸਮੈਨ ਸਿੰਘ ਨੋਨੀ, ਰਮਨਦੀਪ ਸਿੰਘ ਮੀਤਾ, ਹਰਜੀਤ ਸਿੰਘ ਪੱਪਾ ਅਤੇ ਸਿੱਖ ਆਗੂ ਮਨਜੀਤ ਸਿੰਘ ਔਲਖ ਸ਼ਾਮਲ ਹਨ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵੀ ਹਾਜ਼ਰ ਸਨ। ਇਸ ਦੌਰਾਨ ਸਿਰਸਾ ਨੇ ਨੱਢਾ ਦਾ ਸਨਮਾਨ ਵੀ ਕੀਤਾ। ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਦੀ ਸਿੱਖ ਭਾਈਚਾਰੇ ਨਾਲ ਸਾਂਝ ਪੁਰਾਣੀ ਹੈ ਜਿਸ ਕਰਕੇ ਵੱਡੀ ਗਿਣਤੀ ਵਿੱਚ ਸਿੱਖਾਂ ਨੇ ਸ਼ਮੂਲੀਅਤ ਕੀਤੀ ਹੈ।

Advertisement

Advertisement
Advertisement