ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਡੀ ਗਿਣਤੀ ਨੌਜਵਾਨ ਅਤੇ ਬੀਬੀਆਂ ਅਕਾਲੀ ਦਲ ਵਿੱਚ ਸ਼ਾਮਲ

08:08 AM Jul 17, 2024 IST
ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਬੀਬੀਆਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਨਾਲ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਏਜੰਡਾ ਮਨੁੱਖਤਾ ਦੀ ਸੇਵਾ ਕਰਨਾ ਹੈ ਤੇ ਇਸ ਮਾਮਲੇ ਵਿਚ ਬਹੁਤ ਯੋਜਨਾਬੰਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਇਥੇ ਬੀਬੀਆਂ ਅਤੇ ਨੌਜਵਾਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਿਰਫ ਦਿੱਲੀ ਜਾਂ ਦੇਸ਼ ਵਿਚ ਹੀ ਨਹੀਂ ਬਲਕਿ ਦੁਨੀਆਂ ਵਿੱਚ ਜਿਥੇ ਕਿਤੇ ਵੀ ਕਿਸੇ ਵੀ ਸਿੱਖ ਨੂੰ ਕੋਈ ਮੁਸ਼ਕਲ ਦਰਪੇਸ਼ ਹੁੰਦੀ ਹੈ, ਉਸ ਦੇ ਹੱਲ ਲਈ ਹਮੇਸ਼ਾ ਸਰਗਰਮੀ ਨਾਲ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਜਦੋਂ ਕਿਸੇ ਸਿੱਖ ਨੂੰ ਮੁਸ਼ਕਲ ਦਰਪੇਸ਼ ਹੁੰਦੀ ਹੈ ਤਾਂ ਉਹ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਤਾਲਮੇਲ ਕਰਦਾ ਹੈ ਅਤੇ ਟੀਮ ਸਰਗਰਮੀ ਨਾਲ ਮੁੱਦਾ ਚੁੱਕਦੀ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਸਰਕਾਰਾਂ ਨਾਲ ਮਿਲ ਕੇ ਸਿੱਖ ਮਸਲੇ ਹੱਲ ਕਰਵਾਉਣ ਲਈ ਕੰਮ ਕਰਦੇ ਹਾਂ, ਉਥੇ ਹੀ ਬੰਦੀ ਸਿੰਘਾਂ, ਗੁਰਦੁਆਰਾ ਗਿਆਨ ਗੋਦੜੀ, ਗੁਰਦੁਆਰਾ ਡਾਂਗਮਾਰ ਸਹਿਤ ਸਿੱਖ ਪੰਥ ਦੇ ਹੋਰ ਮਸਲੇ ਵੀ ਸਰਗਰਮੀ ਨਾਲ ਚੁੱਕਦੇ ਹਾਂ। ਅੱਜ ਮਾਤਾ ਗੁਜਰੀ ਇਸਤਰੀ ਸਤਿਸੰਗ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਏ ਹਨ।
ਇਸ ਮੌਕੇ ਭੁਪਿੰਦਰ ਕੌਰ, ਕਮਲਜੀਤ ਕੌਰ, ਪਰਮਿੰਦਰ ਕੌਰ, ਰਾਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਮਨਜੀਤ ਕੌਰ ਗੋਵਿੰਦਪੁਰੀ, ਗੁਰਦੀਪ ਕੌਰ, ਤਰਵਿੰਦਰ ਕੌਰ, ਮਨਪ੍ਰੀਤ ਕੌਰ, ਸੁਰਿੰਦਰ ਕੌਰ ਹਾਜ਼ਰ ਸਨ।

Advertisement

Advertisement
Advertisement