‘ਆਪ’ ਆਗੂ ਦੇ ਗੁਦਾਮ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ
ਪੱਤਰ ਪ੍ਰੇਰਕ
ਜ਼ੀਰਾ, 12 ਜੂਨ
ਕਸਬਾ ਮਖੂ ਵਿੱਚ ‘ਆਪ’ ਆਗੂ ਦੇ ਗੁਦਾਮ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਹੋਈਆਂ ਹਨ। ਉਹ ਆਮ ਆਦਮੀ ਪਾਰਟੀ ਦੇ ਮਖੂ ਬਲਾਕ ਦਾ ਸੋਸ਼ਲ ਮੀਡੀਆ ਇੰਚਾਰਜ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਐੱਸਟੀਐੱਫ ਫ਼ਿਰੋਜ਼ਪੁਰ ਦੇ ਏਆਈਜੀ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸਟੀਐੱਫ ਫ਼ਿਰੋਜ਼ਪੁਰ ਦੇ ਡੀਐੱਸਪੀ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਤੇ ਫ਼ਿਰੋਜ਼ਪੁਰ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਦੀ ਹਾਜ਼ਰੀ ਵਿੱਚ ਇਹ ਬਰਾਮਦਗੀ ਅਮਲ ਵਿੱਚ ਲਿਆਂਦੀ ਗਈ। ਟੀਮ ਮੈਂਬਰਾਂ ਵੱਲੋਂ ਮਾਰੇ ਛਾਪੇ ਦੌਰਾਨ ਮਖੂ ਦੇ ‘ਆਪ’ ਆਗੂ ਤੇ ਇੱਕ ਨਿੱਜੀ ਟਰਾਂਸਪੋਰਟ ਦੇ ਮਾਲਕ ਭੀਮ ਠੁਕਰਾਲ ਦੇ ਗੁਦਾਮ ਵਿੱਚੋਂ 9 ਲੱਖ 30 ਹਜ਼ਾਰ ਨਸ਼ੀਲੇ ਕੈਪਸੂਲ ਅਤੇ 14 ਸੌ ਟਰਾਮਾਡੋਲ ਗੋਲੀਆਂ ਬਰਾਮਦ ਹੋਈਆਂ।
ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਐੱਸਟੀਐੱਫ ਦੇ ਅਧਿਕਾਰੀਆਂ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ ਭੀਮ ਠੁਕਰਾਲ ਆਮ ਆਦਮੀ ਪਾਰਟੀ ਦੇ ਮਖੂ ਬਲਾਕ ਦਾ ਸੋਸ਼ਲ ਮੀਡੀਆ ਇੰਚਾਰਜ ਦੱਸਿਆ ਜਾ ਰਿਹਾ ਹੈ।