For the best experience, open
https://m.punjabitribuneonline.com
on your mobile browser.
Advertisement

ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

07:01 AM Aug 01, 2024 IST
ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 31 ਜੁਲਾਈ
ਜ਼ਿਲ੍ਹਾ ਪੁਲੀਸ ਨੇ 16,500 ਐੱਮਐੱਲ ਨਾਜਾਇਜ਼ ਸ਼ਰਾਬ, 80 ਲਿਟਰ ਲਾਹਣ ਤੇ 100 ਲਿਟਰ ਅਲਕੋਹਲ ਬਰਾਮਦ ਕੀਤੀ| ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਚਾਰ ਜਣੇ ਫਰਾਰ ਹਨ| ਪੁਲੀਸ ਚੌਕੀ ਮਾਨੋਚਾਹਲ ਕਲਾਂ ਦੇ ਇੰਚਾਰਜ ਏਐੱਸਆਈ ਕੰਵਲਜੀਤ ਸਿੰਘ ਦੀ ਅਗਵਾਈ ਵਿੱਚ ਇਲਾਕੇ ਦੇ ਪਿੰਡ ਜੀਓਬਾਲਾ ਦੇ ਵਾਸੀ ਪਰਮਜੀਤ ਸਿੰਘ ਦੇ ਘਰੋਂ 100 ਲਿਟਰ ਲਾਹਣ ਬਰਾਮਦ ਕੀਤੀ| ਮੁਲਜ਼ਮ ਘਰੋਂ ਫਰਾਰ ਹੋ ਗਿਆ| ਥਾਣਾ ਸਿਟੀ ਤਰਨ ਤਾਰਨ ਦੇ ਪੁਲੀਸ ਅਧਿਕਾਰੀ ਏਐੱਸਆਈ ਜਸਪਾਲ ਸਿੰਘ ਦੀ ਅਗਵਾਈ ਵਿੱਚ ਤਰਨ ਤਾਰਨ ਸ਼ਹਿਰ ਬੁੱਗਾ ਰੋਡ ’ਤੇ ਲਗਾਏ ਨਾਕੇ ਤੋਂ ਸ਼ਹਿਰ ਦੇ ਮੁਹੱਲਾ ਗੁਰੂ ਕਾ ਖੂਹ ਦੇ ਵਾਸੀ ਵਿਜੇ ਕੁਮਾਰ ਨੂੰ ਕਾਬੂ ਕਰ ਕੇ ਉਸ ਤੋਂ 12000 ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ| ਉਸ ਦੇ ਦੋ ਸਾਥੀ ਫਰਾਰ ਹੋ ਗਏ ਜਿਨ੍ਹਾਂ ਦੀ ਪਛਾਣ ਤਰਨ ਤਾਰਨ ਦੇ ਹੀ ਵਾਸੀ ਰੌਕੀ ਅਤੇ ਗੌਤਮ ਦੇ ਤੌਰ ’ਤੇ ਹੋਈ ਹੈ| ਥਾਣਾ ਕੱਚਾ ਪੱਕਾ ਦੇ ਪੁਲੀਸ ਅਧਿਕਾਰੀ ਏਐੱਸਆਈ ਸ਼ਿਵੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਮਾਨਿਆਲਾ ਜੈ ਸਿੰਘ ਦੇ ਵਾਸੀ ਸੱਮਾ ਸਿੰਘ ਦੇ ਘਰੋਂ 4500 ਮਿਲੀ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮੁਲਜ਼ਮ ਮੌਕੇ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਸਰਾਏ ਅਮਾਨਤ ਖਾਂ ਦੇ ਪੁਲੀਸ ਅਧਿਕਾਰੀ ਏਐੱਸਆਈ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਰਸੂਲਪੁਰ ਦੇ ਵਾਸੀ ਰੋਸ਼ਨ ਸਿੰਘ ਦੇ ਘਰੋਂ 60 ਲਿਟਰ ਲਾਹਣ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਥਾਣਾ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ।

ਨੌਜਵਾਨ ਨਸ਼ੀਲੀਆਂ ਗੋਲੀਆਂ ਸਣੇ ਕਾਬੂ
ਫਗਵਾੜਾ: ਸਤਨਾਮਪੁਰਾ ਪੁਲੀਸ ਨੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਥਾਣੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ’ਚ ਪੁਲੀਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਲੀਓ ਪੰਪ ਲਾਗਿਉਂ ਕਾਬੂ ਕਰ ਕੇ ਉਸ ਪਾਸੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਵਿਅਕਤੀ ਦੀ ਪਛਾਣ ਮੁਕੇਸ਼ ਕੁਮਾਰ ਉਰਫ਼ ਮਨੀ ਵਾਸੀ ਪਿੰਡ ਰਾਣੀਪੁਰ ਰਾਜਪੂਤਾ ਵਜੋਂ ਹੋਈ ਹੈ। - ਪੱਤਰ ਪ੍ਰੇਰਕ

Advertisement

Advertisement
Author Image

Advertisement