ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟਰਾਂ ਨੂੰ ਭਰਮਾਉਣ ਲਈ ਆਖਰੀ ਹੰਭਲਾ

09:56 AM Jun 01, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਈ
ਇੱਥੇ ਵੋਟਰਾਂ ਨੂੰ ਭਰਮਾਉਣ ਲਈ ਸਾਰੇ ਉਮੀਦਵਾਰਾਂ ਦੇ ਸਮਰਥਕਾਂ ਨੇ ਅੱਜ ਆਖਰੀ ਹੰਭਲਾ ਮਾਰਿਆ ਤੇ ਖੱਲ੍ਹੇਆਮ ਦੀ ਥਾਂ ਲੋਕਾਂ ਨਾਲ ਨਿੱਜੀ ਸੰਪਰਕ ਜ਼ਰੀਏ ਪਹੁੰਚ ਕੀਤੀ। ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਜੀਤ ਸਿੰਘ ਬਰਾੜ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਥਕ ਮਸਲਿਆਂ ਨੂੰ ਮੁੱਖ ਰੱਖ ਕੇ ਹੀ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਚੁਰਾਸੀ ਵੇਲੇ ਕਾਂਗਰਸ ਸਰਕਾਰ ਵੇਲੇ ਕੀਤੀ ਕਾਰਵਾਈ ਦੀ ਨਿਖੇਧੀ ਕਰਦਿਆਂ ਵੋਟਰਾਂ ਤਕ ਪਹੁੰਚ ਕੀਤੀ। ਦੂਜੇ ਪਾਸੇ ਅਕਾਲੀ ਉਮੀਦਵਾਰ ਤੇ ਸਮਰਥਕਾਂ ਨੇ ਵੀ ਆਪਣੇ ਪੱਧਰ ’ਤੇ ਯਤਨ ਕੀਤੇ ਤੇ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਸਮੁੱਚੀ ਟੀਮ ਵੱਲੋਂ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਵੋਟਰਾਂ ਨੂੰ ਕਿਹਾ ਹੈ ਕਿ ਉਹ ਭਾਰਤੀ ਸੰਵਿਧਾਨ ਰਾਹੀਂ ਮਿਲੇ ਵੋਟ ਦੇ ਹੱਕ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨ।

Advertisement

Advertisement
Advertisement