ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ ਦੇ ਵਿਅਕਤੀ ਦੀ ਪੁਲੀਸ ਹਿਰਾਸਤ ’ਚ ਮੌਤ

07:55 AM Jun 15, 2024 IST
ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਲਿਜਾਂਦੇ ਹਸਪਤਾਲ ਦੇ ਮੁਲਾਜ਼ਮ।

ਕੇ.ਪੀ. ਸਿੰਘ
ਗੁਰਦਾਸਪੁਰ, 14 ਜੂਨ
ਸਥਾਨਕ ਸੀਆਈਏ ਸਟਾਫ ਵੱਲੋਂ ਨਾਜਾਇਜ਼ ਅਸਲੇ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਹੁਸ਼ਿਆਰਪੁਰ ਤੋਂ ਗੁਰਦਾਸਪੁਰ ਲਿਆਂਦੇ ਜਾ ਰਹੇ ਬਲਕਾਰ ਸਿੰਘ‌ ਨਾਮ ਦੇ ਵਿਅਕਤੀ ਦੀ ਪੁਲੀਸ ਹਿਰਾਸਤ ’ਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਲਕਾਰ ਸਿੰਘ ਨੂੰ ਗੁਰਦਾਸਪੁਰ ਲਿਆਂਦਾ ਜਾ ਰਿਹਾ ਸੀ ਪਰ ਰਸਤੇ ’ਚ ਸਿਹਤ ਖ਼ਰਾਬ ਹੋ ਗਈ। ਉਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ। ਦੂਜੇ ਪਾਸੇ ਕੋਈ ਵੀ ਪੁਲੀਸ ਅਧਿਕਾਰੀ ਇਸ ਮਾਮਲੇ ਬਾਰੇ ਬੋਲਣ ਲਈ ਤਿਆਰ ਨਹੀਂ ਹੈ।
ਜਾਣਕਾਰੀ ਮੁਤਾਬਕ ਇਹ ਮਾਮਲਾ ਧਾਰੀਵਾਲ ਥਾਣੇ ਅਧੀਨ ਪਿੰਡ ਸੁਜਾਨਪੁਰ ਤੋਂ ਜੰਮੂ ਕਸ਼ਮੀਰ ਦੇ ਅਪਰਾਧਕ ਪਿਛੋਕੜ ਵਾਲੇ ਵਿਅਕਤੀ ਪਿੰਟੂ ਕੁਮਾਰ ਉਰਫ਼ ਲੁੱਡਣ ਦੀ ਗ੍ਰਿਫ਼ਤਾਰੀ ਨਾਲ ਜੁੜਿਆ ਹੈ। ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਉਸ ਨੂੰ ਲੰਘੇ ਦਿਨ ਗ੍ਰਿਫ਼ਤਾਰ ਕੀਤਾ ਸੀ। ਜੰਮੂ-ਕਸ਼ਮੀਰ ਦੇ ਕਲਿਆਣਾ ਦਾ ਵਾਸੀ ਪਿੰਟੂ ਕੁਮਾਰ ਉਰਫ਼ ਲੁੱਡਣ ਵੱਖ-ਵੱਖ ਵਾਰਦਾਤਾਂ ’ਚ ਜੰਮੂ ਕਸ਼ਮੀਰ ਪੁਲੀਸ ਨੂੰ ਲੋੜੀਂਦਾ ਹੈ। ਜੰਮੂ ਕਸ਼ਮੀਰ ਪੁਲੀਸ ਤੋਂ ਸਥਾਨਕ ਪੁਲੀਸ ਅਧਿਕਾਰੀਆਂ ਨੂੰ ਉਸ ਦੇ ਪਿੰਡ ਸੁਜਾਨਪੁਰ ’ਚ ਇਕ ਰਿਸ਼ਤੇਦਾਰ ਦੇ ਘਰ ਲੁਕੇ ਹੋਣ ਦੀ ਸੂਹ ਮਿਲੀ ਸੀ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲੁੱਡਣ ਨੂੰ ਧਾਰੀਵਾਲ ਪੁਲੀਸ ਅਤੇ ਏਜੀਟੀਐੱਫ਼ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁੱਛ-ਪੜਤਾਲ ਦੌਰਾਨ ਲੁੱਡਣ ਨੇ ਬਲਕਾਰ ਸਿੰਘ ਵਾਸੀ ਜੱਸੋਵਾਲ ਦਾ ਨਾਮ ਲਿਆ ਸੀ। ਸੀਆਈਏ ਸਟਾਫ਼ ਗੁਰਦਾਸਪੁਰ ਦੀ ਟੀਮ ਬਲਕਾਰ ਸਿੰਘ ਨੂੰ ਪੁੱਛ-ਪੜਤਾਲ ਲਈ ਹੁਸ਼ਿਆਰਪੁਰ ਤੋਂ ਲਿਆ ਰਹੀ ਸੀ ਪਰ ਰਸਤੇ ’ਚ ਅਚਾਨਕ ਉਸ ਦੀ ਮੌਤ ਹੋ ਗਈ। ਇਸ ਸਬੰਧੀ ਫ਼ਿਲਹਾਲ ਪੁਲੀਸ ਅਧਿਕਾਰੀਆਂ ਨੇ ਚੁੱਪ ਵੱਟੀ ਹੋਈ ਹੈ। ਇਸ ਸਬੰਧੀ ਐੱਸਐੱਸਪੀ ਗੁਰਦਾਸਪੁਰ ਨੂੰ ਕਈ ਵਾਰ ਫੋਨ ਕੀਤਾ ਪਰ ਉਨ੍ਹਾਂ ਵੀ ਕਾਲ ਰਿਸੀਵ ਨਹੀਂ ਕੀਤੀ।

Advertisement

Advertisement