ਕੁਰੰਗਾਵਾਲੀ ’ਚ ਵਿਅਕਤੀ ਵੱਲੋਂ ਪਤਨੀ ਦਾ ਕਤਲ
08:30 AM Jul 23, 2024 IST
ਸਿਰਸਾ (ਨਿੱਜੀ ਪੱਤਰ ਪ੍ਰੇਰਕ):
Advertisement
ਨੇੜਲੇ ਪਿੰਡ ਕੁਰੰਗਾਵਾਲੀ ’ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਥਿਤ ਤੌਰ ’ਤੇ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭਿਜਵਾਈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਦੱਸੀ ਗਈ ਹੈ। ਪੁਲੀਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੁਰੰਗਾਵਾਲੀ ਵਾਸੀ ਹਰਦੀਪ ਸਿੰਘ ਦਾ ਲੰਘੀ ਦੇਰ ਰਾਤ ਆਪਣੀ ਪਤਨੀ ਹਰਪ੍ਰੀਤ ਕੌਰ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ ਤੇ ਗੁੱਸੇ ’ਚ ਉਸ ਨੇ ਕੁਹਾੜੀ ਨਾਲ ਵਾਰ ਕਰਕੇ ਹਰਪ੍ਰੀਤ ਕੌਰ ਦਾ ਕਤਲ ਕਰ ਦਿੱਤਾ।
Advertisement
Advertisement
Related News
Advertisement