ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਪਤਨੀ ਤੇ ਪੁੱਤ ਨੂੰ ਜ਼ਖ਼ਮੀ ਕਰਨ ਮਗਰੋਂ ਖ਼ੁਦਕੁਸ਼ੀ

07:49 AM Aug 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਇੱਥੇ ਸਦਰ ਥਾਣੇ ਅਧੀਨ ਆਉਂਦੇ ਸ਼ਿੰਗਾਰ ਨਗਰ ’ਚ ਲੰਘੀ ਰਾਤ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੇਟੇ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ (50) ਵਜੋਂ ਹੋਈ ਹੈ। ਜ਼ਖ਼ਮੀ ਮਹਿਲਾ ਦੀ ਪਛਾਣ ਸੋਨੀਆ ਅਤੇ ਨੌਜਵਾਨ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਸੋਨੀਆ ਅਤੇ ਸ਼ਿਵਮ ਨੂੰ ਜਦੋਂ ਲੋਕ ਇਲਾਜ ਲਈ ਹਸਪਤਾਲ ਲੈ ਕੇ ਗਏ ਤਾਂ ਅਨਿਲ ਕੁਮਾਰ ਨੇ ਖ਼ੁਦ ਨੂੰ ਕਮਰੇ ਵਿੱਚ ਬੰਦ ਕਰ ਕੇ ਅੱਗ ਲਗਾ ਲਈ। ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਸੋਨੀਆ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਅਨਿਲ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਸੋਨੀਆ ਦੀ ਰਿਸ਼ਤੇਦਾਰ ਕੋਮਲ ਨੇ ਪੁਲੀਸ ਨੂੰ ਦੱਸਿਆ ਕਿ ਅਨਿਲ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਉਹ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਸ਼ਿੰਗਾਰ ਨਗਰ ਇਲਾਕੇ ’ਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਲੰਘੀ ਰਾਤ ਜਦੋਂ ਸਾਰੇ ਸੌਂ ਗਏ ਤਾਂ ਅਨਿਲ ਕੁਮਾਰ ਨੇ ਆਪਣੀ ਪਤਨੀ ’ਤੇ ਚਾਕੂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਜਦੋਂ ਸ਼ਿਵਮ ਨੇ ਆਪਣੀ ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਨਿਲ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਗੁਆਂਢੀਆਂ ਨੇ ਉਨ੍ਹਾਂ ਨੂੰ ਅਨਿਲ ਤੋਂ ਬਚਾਇਆ ਤੇ ਹਸਪਤਾਲ ਪਹੁੰਚਾਇਆ।

Advertisement

Advertisement