ਖੇਤੀ ਨੀਤੀ ਬਾਰੇ ਸਰਕਾਰ ਤੇ ਕਿਸਾਨਾਂ ’ਚ ਮੀਟਿੰਗ ਅੱਜ
07:03 AM Oct 09, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀ ਜਾਣ ਵਾਲੀ ਨਵੀਂ ਖੇਤੀ ਨੀਤੀ ਦੇ ਖਰੜੇ ਬਾਰੇ ਸਰਕਾਰ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਿਚਕਾਰ ਮੀਟਿੰਗ 9 ਅਕਤੂਬਰ ਨੂੰ ਸਵੇਰੇ 10.30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਦੋਵਾਂ ਜਥੇਬੰਦੀਆਂ ਨੇ ਖਰੜੇ ਵਿੱਚ ਵਾਧੇ ਕਰਨ ਲਈ ਠੋਸ ਸੁਝਾਅ ਤਿਆਰ ਕੀਤੇ ਹਨ, ਜੋ ਮੀਟਿੰਗ ਵਿੱਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਰਨਾਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਮੁੱਦਾ ਵੀ ਉਠਾਇਆ ਜਾਵੇਗਾ।
Advertisement
Advertisement
Advertisement