ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ’ਚ 26 ਤੋਂ ਤਿੰਨ ਰੋਜ਼ਾ ਧਰਨੇ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ

04:07 PM Nov 22, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, 22 ਨਵੰਬਰ
26, 27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ।
ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਮੀਟਿੰਗ ਮਗਰੋਂ ਦੱਸਿਆ ਕਿ ਕਿਸਾਨਾਂ ਦੀ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁੱਖ ਮੰਗਾਂ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ’ਤੇ ਕਿਸਾਨਾਂ ਖਿਲਾਫ ਦਰਜ ਕੀਤੇ ਪੁਲੀਸ ਕੇਸ ਅਤੇ ਲਾਲ ਐਂਟਰੀਆਂ ਖ਼ਿਲਾਫ਼ ਚੰਡੀਗੜ੍ਹ ਵਿਖੇ ਤਿੰਨ ਰੋਜ਼ਾ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੀ ਤਿਆਰੀ ਵਜੋਂ ਅੱਜ ਦੀ ਇਹ ਮੀਟਿੰਗ ਚੰਡੀਗੜ੍ਹ ਵਿਖੇ ਕੀਤੀ ਗਈ ਹੈ। ਤਿੰਨ ਰੋਜ਼ਾ ਧਰਨੇ ਦੀਆਂ ਮੁੱਖ ਮੰਗਾਂ ਕਿਸਾਨਾਂ ਦੀ ਕਰਜ਼ ਮੁਆਫੀ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਪੰਜਾਬ ’ਚ ਹੜ੍ਹਾਂ ਕਾਰਨ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਮੁੱਖ ਮੰਗਾਂ ਹਨ।

Advertisement

Advertisement
Advertisement