ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਦੇ ਵਤਨ ਪਰਤਣ ’ਤੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ

08:29 AM Jul 29, 2024 IST

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵਿਦੇਸ਼ ਤੋਂ ਪਰਤਣ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੱਜੀ ਤੌਰ ’ਤੇ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਸਪਸ਼ਟੀਕਰਨ ਦਿੱਤਾ ਸੀ। ਦੋਵਾਂ ਨੇ ਹੀ ਸੀਲਬੰਦ ਲਿਫਾਫਿਆਂ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਸੀ, ਜਿਸ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਕੋਲ ਰੱਖ ਲਿਆ ਸੀ ਅਤੇ ਮੀਡੀਆ ਨੂੰ ਕਿਹਾ ਸੀ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦਣ ਉਪਰੰਤ ਇਸ ਨੂੰ ਵਿਚਾਰਿਆ ਜਾਵੇਗਾ। ਅਗਲੇ ਦਿਨ ਹੀ ਗਿਆਨੀ ਰਘਬੀਰ ਸਿੰਘ ਵਿਦੇਸ਼ ਦੌਰੇ ’ਤੇ ਚਲੇ ਗਏ ਸੀ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਇੱਕ-ਦੋ ਦਿਨਾਂ ਵਿੱਚ ਪਰਤ ਰਹੇ ਹਨ ਅਤੇ ਇਸ ਉਪਰੰਤ ਅਗਲੇ ਇੱਕ ਹਫ਼ਤੇ ਜਾਂ 10 ਦਿਨਾਂ ਦੇ ਅੰਦਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚ ਦੋਵਾਂ ਸ਼ਖ਼ਸੀਅਤਾਂ ਦੇ ਸਪੱਸ਼ਟੀਕਰਨ ਵਾਲੇ ਪੱਤਰ ਨੂੰ ਖੋਲ੍ਹਿਆ ਜਾਵੇਗਾ ਅਤੇ ਵਿਚਾਰ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਇਸ ਵੇਲੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਅਕਾਲ ਤਖਤ ਤੋਂ ਹੋਣ ਵਾਲੀ ਅਗਲੇਰੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।

Advertisement

Advertisement