For the best experience, open
https://m.punjabitribuneonline.com
on your mobile browser.
Advertisement

ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਹੋਈ

08:59 AM Sep 08, 2024 IST
ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਹੋਈ
ਸ਼ਹਿਣਾ ਵਿੱਚ ਮੀਟਿੰਗ ਕਰਦੇ ਹੋਏ ਕਿਸਾਨ ਜਥੇਬੰਦੀ ਡਕੌਂਦਾ ਦੇ ਕਾਰਕੁਨ।
Advertisement

ਸ਼ਹਿਣਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ’ਚ ਮੱਲੀਆਂ ਟੌਲ ਪਲਾਜ਼ੇ ’ਤੇ ਲੱਗਣ ਵਾਲਾ ਧਰਨਾ 15 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਬਲਾਕ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਮੱਲੀਆਂ ਟੌਲ ਪਲਾਜ਼ੇ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ ਜਿਸ ਵਿੱਚ ਤਿੰਨ ਮਸਲੇ ਵਿਚਾਰੇ ਗਏ। ਟੌਲ ਪਲਾਜ਼ਾ ਅਧਿਕਾਰੀਆਂ ਵੱਲੋਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ’ਤੇ ਧਰਨਾ ਮੁਲਤਵੀ ਕੀਤਾ ਗਿਆ। ਇਸ ਮੌਕੇ ਮੀਟਿੰਗ ’ਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਸਿੰਘ ਚੀਮਾ, ਬਲਾਕ ਜਨਰਲ ਸਕੱਤਰ ਭਿੰਦਾ ਸਿੰਘ ਢਿੱਲਵਾਂ, ਪ੍ਰੈੱਸ ਸਕੱਤਰ ਵਜੀਰ ਸਿੰਘ, ਮੱਖਣ ਸਿੰਘ ਨੈਣੇਵਾਲ, ਮਹਿੰਦਰ ਸਿੰਘ ਜੰਡਸਰ, ਪ੍ਰੀਤਮ ਸਿੰਘ ਉਗੋਕੇ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement