ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਾਭੇ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

06:59 AM May 21, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਮਈ
ਗ਼ਦਰ ਪਾਰਟੀ ਦੇ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ 26 ਮਈ ਨੂੰ ਹੋ ਰਹੇ ਨਾਟਕ ਮੇਲੇ ਵਿੱਚ ਉੱਘੇ ਰੰਗਕਰਮੀ ਡਾ. ਸਾਹਿਬ ਸਿੰਘ ਵੱਲੋਂ ਖੇਡੇ ਜਾ ਰਹੇ ਨਾਟਕ ‘ਲੱਛੂ ਕਵਾੜੀਆ’ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਮੀਟਿੰਗ ਕੀਤੀ ਗਈ। ਸਥਾਨਕ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਰਾਤ 7 ਵਜੇ ਸ਼ੁਰੂ ਹੋ ਰਹੇ ਇਸ ਨਾਟਕ ਮੇਲੇ ਦੌਰਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ (ਭਾਣਜਾ ਸ਼ਹੀਦ ਭਗਤ ਸਿੰਘ) ਦੇਸ਼ ਦੇ ਮੌਜੂਦਾ ਹਾਲਤਾਂ ਬਾਰੇ ਸੰਬੋਧਨ ਕਰਨਗੇ। ਇਸ ਮੌਕੇ ਸ਼ਹੀਦ ਬਾਬਾ ਭਾਨ ਸਿੰਘ ਗ਼ਦਰ ਮੈਮੋਰੀਅਲ ਟਰੱਸਟ, ਜਮਹੂਰੀ ਅਧਿਕਾਰ ਸਭਾ ਪੰਜਾਬ (ਜਿਲ੍ਹਾ ਲੁਧਿਆਣਾ), ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਲੁਧਿਆਣਾ, ਇਨਕਲਾਬੀ ਮਜਦੂਰ ਕੇਂਦਰ ਲੁਧਿਆਣਾ, ਤਰਕਸ਼ੀਲ ਸੁਸਾਇਟੀ ਪੰਜਾਬ (ਲੁਧਿਆਣਾ) ਦੇ ਆਗੂ ਰਾਕੇਸ਼ ਆਜ਼ਾਦ, ਪ੍ਰਿੰਸੀਪਲ ਅਜਮੇਰ ਦਾਖਾ, ਐਡਵੋਕੇਟ ਹਰਪ੍ਰੀਤ ਜ਼ੀਰਖ, ਪ੍ਰਮਜੀਤ ਸਿੰਘ, ਅਰੁਣ ਕੁਮਾਰ, ਕਾ. ਸੁਰਿੰਦਰ, ਜਗਜੀਤ ਸਿੰਘ, ਦਲਜੀਤ ਸਿੰਘ ਅਤੇ ਹੋਰ ਸ਼ਾਮਲ ਹੋਏ।ਆਗੂਆਂ ਨੇ ਲੋਕਾਂ ਨੂੰ ਨਾਟਕ ਮੇਲੇ ਵਿੱਚ ਪਹੁੰਚਣ ਦੀ ਅਪੀਲ ਕੀਤੀ।

Advertisement

Advertisement