ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਨਿਗਮ ਕਮਿਸ਼ਨਰ ਨਾਲ ਮੁਲਾਕਾਤ

07:00 AM Aug 13, 2024 IST

ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ
ਪਟਿਆਲਾ ਸ਼ਹਿਰ ਵਿਚ ਰੇਹੜੀਆਂ ਲਗਾਉਣ ਜਾਂ ਨਾ ਲਗਾਉਣ ਦੇ ਭੰਬਲਭੂਸੇ ਵਿਚਕਾਰ ਅੱਜ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਨੇ ਰੇਹੜੀ-ਫੜ੍ਹੀ ਵਾਲਿਆਂ ਨੂੰ ਨਾਲ ਲੈ ਕੇ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮਸਲਾ ਹੱਲ ਕਰਵਾਇਆ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ ਨੇ ਕਿਹਾ ਪਿਛਲੇ ਕੁਝ ਸਮੇਂ ਤੋਂ ਨਗਰ ਨਿਗਮ ਪਟਿਆਲਾ ਦੇ ਕਰਮਚਾਰੀਆਂ ਵੱਲੋਂ ਟਰੈਫ਼ਿਕ ਜਾਮ ਦੀ ਸਮੱਸਿਆ ਦਾ ਹਵਾਲਾ ਦੇ ਕੇ ਸ਼ਹਿਰ ’ਚ ਸੜਕਾਂ ਕਿਨਾਰੇ ਰੇਹੜੀਆਂ-ਫੜ੍ਹੀਆਂ ਲਾਉਣ ਵਾਲਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਰੇਹੜੀਆਂ ਵਾਲਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ। ਬਲਤੇਜ ਪੰਨੂ ਵੱਲੋਂ ਨਗਰ ਨਿਗਮ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਜਿਸ ਉਪਰੰਤ ਪਾਰਟੀ ਆਗੂਆਂ ਨੇ ਰੇਹੜੀ ਵਾਲਿਆਂ ਨੂੰ ਨਾਲ ਲੈ ਕੇ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ ਤੇ ਉਥੇ ਰੇਹੜੀ ਵਾਲਿਆਂ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ ਤੇ ਨਿਗਮ ਮੁਲਾਜ਼ਮਾਂ ’ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ‘ਆਪ’ ਆਗੂ ਬੰਧੂ ਨੇ ਦੱਸਿਆ ਕਿ ਸਾਰਾ ਮਾਮਲਾ ਸੁਣਨ ਤੋਂ ਬਾਅਦ ਕਮਿਸ਼ਨਰ ਨੇ ਕਿਹਾ ‌ਸਾਰਾ ਮਾਮਲਾ ਉਹ ਸਰਕਾਰ ਨੂੰ ਭੇਜ ਦਿੰਦੇ ਹਨ ਜੋ ਵੀ ਫ਼ੈਸਲਾ ਆਵੇਗਾ ਉਸ ਤਰ੍ਹਾਂ ਹੀ ਲਾਗੂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਮਿਤ ਵਿਕੀ ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ, ਰਾਜਿੰਦਰ ਮੋਹਨ ਤੇ ਜਸਵਿੰਦਰ ਰਿੰਪਾ ਆਦਿ ਹਾਜ਼ਰ ਸਨ।

Advertisement

Advertisement
Advertisement