ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਮਚਾਰੀ ਦਲ ਭਗੜਾਣਾ ਵੱਲੋਂ ਕਾਰਜਕਾਰੀ ਇੰਜਨੀਅਰ ਨਾਲ ਮੁਲਾਕਾਤ

10:27 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਰਾਜਪੁਰਾ, 6 ਜੂਨ

ਸੀਵਰਮੈਨਾਂ ਦੀ ਯੂਨੀਅਨ ਕਰਮਚਾਰੀ ਦਲ ਭਗੜਾਣਾ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਡਿਵੀਜ਼ਨ ਨੰਬਰ 1 ਪਟਿਆਲਾ ਦੇ ਕਾਰਜਕਾਰੀ ਇੰਜਨੀਅਰ ਯੁਗਲ ਕਿਸ਼ੋਰ ਨਾਲ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਿਤ ਕੁਮਾਰ ਅਤੇ ਬਲਾਕ ਪ੍ਰਧਾਨ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ। ਇਸ ਮੌਕੇ ਸੀਵਰਮੈਨਾਂ ਅਤੇ ਜੈਟਿੰਗ ਮਸ਼ੀਨਾਂ ਦੇ ਡਰਾਈਵਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Advertisement

ਯੂਨੀਅਨ ਨੇ ਦੱਸਿਆ ਕਿ ਸੀਵਰੇਜ ਬੋਰਡ ਵਿੱਚ ਪਿਛਲੇ ਲਗਭਗ 10-12 ਸਾਲਾਂ ਤੋਂ ਕਰਮਚਾਰੀ ਠੇਕਾ ਆਧਾਰ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਰਾਬਰ ਕੰਮ ਅਤੇ ਬਰਾਬਰ ਤਨਖ਼ਾਹ ਦਾ ਫਾਰਮੂਲਾ ਵੀ ਲਾਗੂ ਕੀਤਾ ਜਾਵੇ। ਇਸ ਮੌਕੇ ਕਾਰਜਕਾਰੀ ਇੰਜਨੀਅਰ ਵੱਲੋਂ ਮੰਗਾਂ ਦੇ ਹੱਲ ਲਈ ਭਰੋਸਾ ਦਿਵਾਇਆ ਗਿਆ।

ਇਸ ਮੌਕੇ ਜਨਰਲ ਸਕੱਤਰ ਰੂਪ ਸਿੰਘ, ਪ੍ਰੈੱਸ ਸਕੱਤਰ ਦਵਿੰਦਰ ਸਿੰਘ ਤੇ ਅਨੂਪ ਬਾਵਾ, ਹੀਰਾ ਲਾਲ ਜ਼ਿਲ੍ਹਾ ਸਕੱਤਰ, ਵਾਈਸ ਪ੍ਰਧਾਨ ਓਮ ਪ੍ਰਕਾਸ਼, ਪੱਪੂ ਪ੍ਰਿਥਵੀ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਜਨਰਲ ਸਕੱਤਰ ਹਰਦੇਵ ਸਿੰਘ, ਚੇਅਰਮੈਨ ਯੋਗੇਸ਼ ਸੈਣੀ, ਸੰਯੁਕਤ ਸਕੱਤਰ ਸੰਜੀਵ ਕੁਮਾਰ ਵੈਦ ਆਦਿ ਹਾਜ਼ਰ ਸਨ।

Advertisement