For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਪ੍ਰੇਮੀਆਂ ਵੱਲੋਂ ਕੁਦਰਤੀ ਸਰੋਤਾਂ ਨੂੰ ਬਚਾਉਣ ਦਾ ਸੁਨੇਹਾ

08:33 AM Apr 12, 2024 IST
ਵਾਤਾਵਰਨ ਪ੍ਰੇਮੀਆਂ ਵੱਲੋਂ ਕੁਦਰਤੀ ਸਰੋਤਾਂ ਨੂੰ ਬਚਾਉਣ ਦਾ ਸੁਨੇਹਾ
ਮੌਲਾਨਾ ਉਸਮਾਨ ਰਹਿਮਾਨਵੀ ਨੂੰ ਮਿਲਦਾ ਹੋਇਆ ਵਾਤਾਵਰਨ ਪ੍ਰੇਮੀਆਂ ਦਾ ਵਫਦ।
Advertisement

ਸਤਵਿੰਦਰ ਬਸਰਾ
ਲੁਧਿਆਣਾ, 11 ਅਪਰੈਲ
ਪੰਜਾਬ ਵਿੱਚ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਅੱਜ ਈਦ ਅਤੇ ਨਵਰਤਾਰੇ ਮੌਕੇ ਬੁੱਢਾ ਦਰਿਆ ਐਕਸ਼ਨ ਫਰੰਟ ਅਤੇ ਪਬਲਿਕ ਅਕੈਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਵੱਖ-ਵੱਖ ਧਾਰਮਿਕ ਥਾਵਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।
ਜਥੇਬੰਦੀਆਂ ਦੇ ਨੁਮਾਇੰਦੇ ਕਰਨਲ ਸੀਐੱਮ ਲਖਨਵਾਲ ਵੱਲੋਂ ਨਰਾਤਿਆਂ ਦੌਰਾਨ ਵੱਖ ਵੱਖ ਮੰਦਿਰਾਂ ਵਿੱਚ ਜਾ ਕੇ ਲੋਕਾਂ ਨੂੰ ਦਿਨੋ ਦਿਨ ਪ੍ਰਦੂਸ਼ਿਤ ਹੋ ਰਹੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਕਰਨਲ ਲਖਨਪਾਲ ਨੇ ਕਿਹਾ ,‘‘ਜੇਕਰ ਅਸੀਂ ਪਾਣੀ, ਹਵਾ ਅਤੇ ਮਿੱਟੀ ਨੂੰ ਇਸੇ ਤਰ੍ਹਾਂ ਖਰਾਬ ਕਰਦੇ ਰਹੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਊਣਾ ਔਖਾ ਹੋ ਜਾਵੇਗਾ।’’ ਅੱਜ ਉਨ੍ਹਾਂ ਨੇ ਲਕਸ਼ਮੀ ਨਰਾਇਣ ਮੰਦਿਰ ਜਾ ਕੇ ਸ਼ਰਧਾਲੂਆਂ ਨੂੰ ਪਾਣੀ ਨੂੰ ਪ੍ਰਦੂਸ਼ਿਤ ਨਾ ਕਰਨ ਦਾ ਸੁਨੇਹਾ ਦਿੱਤਾ। ਉਕਤ ਜਥੇਬੰਦੀਆਂ ਵੱਲੋਂ ਈਦ ਮੌਕੇ ਮਹਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਇੱਕ ਵਫਦ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨਵੀ ਲੁਧਿਆਣਵੀ ਨੂੰ ਮਿਲਿਆ। ਸ੍ਰੀ ਸੇਖੋਂ ਨੇ ਮੌਲਾਨਾ ਲੁਧਿਆਣਵੀ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਪਾਣੀ, ਹਵਾ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਹਰ ਧਰਮ ਵਿੱਚ ਪਾਣੀ, ਧਰਤੀ ਅਤੇ ਹਵਾ ਨੂੰ ਪਵਿੱਤਰ ਮੰਨਿਆ ਜਾਂਦਾ ਹੈ। ਇਸ ਲਈ ਅੰਦਰੂਨੀ ਪਵਿੱਤਰਤਾ ਦੇ ਨਾਲ-ਨਾਲ ਆਲਾ-ਦੁਆਲਾ ਵੀ ਪ੍ਰਦੂਸ਼ਿਤ ਰਹਿਤ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਵਫਦ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋਅ ਪ੍ਰਾਪਤ ਗੁਰਦੁਆਰਾ ਗਊ ਘਾਟ ਵਿਖੇ ਪਹੁੰਚ ਕੇ ਸੰਗਤਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਦਾ ਸੁਨੇਹਾ ਦਿੱਤਾ।

Advertisement

Advertisement
Author Image

Advertisement
Advertisement
×