ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਸਾਈਕਲ ਦਿਵਸ ਮੌਕੇ ਸਿਹਤਮੰਦ ਰਹਿਣ ਦਾ ਸੁਨੇਹਾ

01:36 PM Jun 04, 2023 IST

ਪੱਤਰ ਪ੍ਰੇਰਕ

Advertisement

ਹੁਸ਼ਿਆਰਪੁਰ, 3 ਜੂਨ

ਵਿਸ਼ਵ ਸਾਈਕਲ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ‘ਸਾਈਕਲ ਫਾਰ ਹੈਲਥ’ ਤਹਿਤ ਹਸਪਤਾਲ ਤੋਂ ਸਾਈਕਲ ਰੈਲੀ ਕੱਢੀ ਗਈ। ਕੌਮਾਂਤਰੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਕੱਢੀ ਰੈਲੀ ਵਿਚ ਵੱਡੀ ਗਿਣਤੀ ‘ਚ ਸਾਈਕਲਿਸਟਾਂ ਨੇ ਭਾਗ ਲਿਆ। ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਜ਼ਿਲ੍ਹਾ ਹਸਪਤਾਲ ਤੋਂ ਸ਼ੁਰੂ ਹੋ ਕੇ ਇਹ ਰੈਲੀ ਮੁੱਖ ਬਾਜ਼ਾਰਾਂ ਪ੍ਰਭਾਤ ਚੌਕ, ਸਰਕਾਰੀ ਕਾਲਜ ਚੌਕ, ਸੈਸ਼ਨ ਚੌਕ, ਘੰਟਾ ਘਰ, ਸਬਜ਼ੀ ਮੰਡੀ ਆਦਿ ਤੋਂ ਹੁੰਦੀ ਹੋਈ ਸਿਵਲ ਸਰਜਨ ਦਫ਼ਤਰ ਵਿੱਚ ਸਮਾਪਤ ਹੋਈ। ਇਸ ਮੌਕੇ ਜ਼ਿਲ੍ਹਾ ਅਫ਼ਸਰ ਡਾ. ਸੁਦੇਸ਼ ਰਾਜਨ, ਐੱਸਐੱਮਓ ਡਾ. ਸਵਾਤੀ, ਡਾ. ਮਨਮੋਹਨ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਤ੍ਰਿਪਤਾ ਦੇਵੀ, ਰਮਨਦੀਪ ਕੌਰ, ਅਮਨਦੀਪ ਸਿੰਘ ਆਦਿ ਮੌਜੂਦ ਸਨ।

Advertisement

ਕਾਹਨੂੰਵਾਨ (ਪੱਤਰ ਪ੍ਰੇਰਕ): ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਦੀ ਅਗਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿੱਚ ‘ਵਿਸ਼ਵ ਸਾਈਕਲ ਦਿਵਸ’ ਮਨਾਇਆ ਗਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਅਜੈ ਕੁਮਾਰ ਤੇ ਡਾ. ਅਨੂੰ ਪ੍ਰਿਯਾ ਨੇ ਸਾਈਕਲ ਦੀ ਵੱਧ ਤੋਂ ਵੱਧ ਵਰਤੋਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਹਰਭਜਨ ਕੌਰ ਫਾਰਮੇਸੀ ਅਫ਼ਸਰ, ਗੁਰਪ੍ਰੀਤ ਕੌਰ ਫਾਰਮੇਸੀ ਅਫ਼ਸਰ, ਸਵੀਟਾ ਸਟਾਫ਼, ਦਲੀਪ ਹੈਲਥ ਇੰਸਪੈਕਟਰ, ਕੁਲਦੀਪ ਸਿੰਘ ਬਬੇਹਾਲੀ, ਰਾਜੂ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ ।

ਜਲੰਧਰ (ਪੱਤਰ ਪ੍ਰੇਰਕ): ਸਿਹਤ ਵਿਭਾਗ ਵੱਲੋਂ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਤੰਦਰੁਸਤ ਰਹਿਣ ਦਾ ਸੁਨੇਹਾ ਦਿੱਤਾ ਗਿਆ। ਸਿਵਲ ਸਰਜਨ ਡਾ. ਰਮਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਕਮਲਜੀਤ ਕੌਰ ਦੀ ਦੇਖ-ਰੇਖ ਹੇਠ ਬਲਾਕ ਆਦਮਪੁਰ ਦੇ ਸਮੂਹ ਹੈਲਥ ਐਂਡ ਵੈਲਨੈਸ ਸੈਂਟਰਾਂ ‘ਤੇ ਇਹ ਸਾਈਕਲ ਰੈਲੀ ਕੱਢੀ ਗਈ। ਚੂਹੜਵਾਲੀ ਵਿੱਚ ਹੋਏ ਪ੍ਰੋਗਰਾਮ ਵਿੱਚ ਡਾ. ਹਰਪ੍ਰੀਤ, ਡਾ. ਸੁਮਿਤ, ਬੀਈਈ ਚੰਦਨ ਮਿਸ਼ਰਾ, ਸੀਐੱਚਓ ਯਸ਼ਪ੍ਰੀਤ ਨੇ ਵੀ ਹਿੱਸਾ ਲਿਆ।

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਲੋਪੋਕੇ, ਪੀਐੱਚਸੀ ਓਠੀਆਂ, ਸੀਐੱਚਸੀ ਤਰਸਿੱਕਾ, ਪੀਐੱਚਸੀ ਧਰੀਏਵਾਲ ਵਿੱਚ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ, ਜੋ ਵਿਸ਼ਵ ਸਾਈਕਲ ਦਿਵਸ ਨੂੰ ਸਮਰਪਤ ਸੀ। ਰੈਲੀ ਵਿੱਚ ਬਲਜੀਤ ਸਿੰਘ, ਰਾਜਿੰਦਰ ਸਿੰਘ, ਵਰਿੰਦਰ ਕੌਰ, ਕੰਵਲਜੀਤ ਕੌਰ, ਸੁਖਰਾਜ ਕੌਰ, ਲੁਭਾਇਆ ਰਾਮ, ਅਵਤਾਰ ਸਿੰਘ ਆਦਿ ਹਾਜ਼ਰ ਸਨ।

ਸਿਹਤ ਵਿਭਾਗ ਦੇ 26 ਸੈਂਟਰਾਂ ‘ਚ ਸਾਈਕਲ ਰੈਲੀਆਂ

ਸ਼ਾਹਕੋਟ (ਪੱਤਰ ਪ੍ਰੇਰਕ): ਵਿਸ਼ਵ ਸਾਈਕਲ ਦਿਵਸ ਮੌਕੇ ਸਿਹਤ ਵਿਭਾਗ ਨੇ ਬਲਾਕ ਸ਼ਾਹਕੋਟ ਦੇ 26 ਹੈਲਥ ਐਂਡ ਵੈਲਨੈਂਸ ਸੈਂਟਰਾਂ ਵਿਚ ਸਾਈਕਲ ਰੈਲੀਆਂ ਕੱਢੀਆਂ। ਮਲਸੀਆਂ ਵਿੱਚ ਰੈਲੀ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆ ਐਸ.ਐਮ.ਓ ਸ਼ਾਹਕੋਟ ਡਾ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਈਕਲਿੰਗ ਦੇ ਫਾਇਦਆਂ ਤੋਂ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਹਰ ਸਾਲ 3 ਜੂਨ ਨੂੰ ਸਾਈਕਲ ਰੈਲੀਆਂ ਕੱਢਦਾ ਹੈ। ਇਸੇ ਤਹਿਤ ਅੱਜ 26 ਸੈਂਟਰਾਂ ਵਿਚ ਸਾਈਕਲ ਰੈਲੀਆਂ ਕੱਢੀਆਂ ਹਨ।

Advertisement