ਵੱਖ-ਵੱਖ ਥਾਈਂ ਬੂਟੇ ਲਗਾ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ
ਪੱਤਰ ਪ੍ਰੇਰਕ
ਦੋਰਾਹਾ, 17 ਜੁਲਾਈ
ਇਥੋਂ ਦੇ ਨੇੜਲੇ ਪਿੰਡ ਰਾਜਗੜ੍ਹ ਵਿੱਚ ਦੋਰਾਹਾ ਵਾਤਾਵਰਨ ਚੇਤਨਾ ਮੰਚ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੰਤ ਦਰਸ਼ਨ ਸਿੰਘ ਢੱਕੀ ਸਾਹਬਿ ਵਾਲਿਆਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਕਿਹਾ ਕਿ ਕੁਦਰਤ ਨਾਲ ਮੋਹ ਰੱਖਣ ਵਾਲਾ ਪ੍ਰਾਣੀ ਸੁਖਦ ਅਤੇ ਆਨੰਦਮਈ ਜੀਵਨ ਬਤੀਤ ਕਰਦਾ ਹੈ। ਸੰਸਾਰ ਅੰਦਰ ਵੱਧ ਰਹੇ ਪ੍ਰਦੂਸ਼ਣ ਸਬੰਧੀ ਹਰ ਵਿਅਕਤੀ ਚਿੰਤਤ ਹੋਣਾ ਚਾਹੀਦਾ ਹੈ ਤੇ ਆਪਣਾ ਫਰਜ਼ ਨਿਭਾਉਂਦਿਆਂ ਘੱਟੋ-ਘੱਟ ਪੰਜ ਬੂਟੇ ਲਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੁੱਖਾਂ ਅਤੇ ਮਨੁੱਖਾਂ ਦਾ ਮੁੱਢ ਕਦੀਮੋਂ ਸਾਥ ਰਿਹਾ ਹੈ, ਰੁੱਖ ਹਮੇਸ਼ਾ ਮਨੁੱਖ ਦਾ ਜਨਮ ਤੋਂ ਮਰਨ ਤੱਕ ਦਾ ਸਾਥ ਨਿਭਾਉਂਦੇ ਹਨ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸਮਾਲ ਟ੍ਰੈਡਰਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਵੱਲੋਂ ਅੱਜ ਆਪਣੇ ਜਨਮ ਦਨਿ ਮੌਕੇ ਵੈਲਫੇਅਰ ਸੁਸਾਇਟੀ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਪੌਦੇ ਲਗਾ ਕੇ ਹੀ ਹੋ ਸਕਦੀ ਹੈ। ਇਸ ਮੌਕੇ ਹਰਪਾਲ ਸਿੰਘ ਭਾਟੀਆ, ਪਰਮਪਾਲ ਸਿੰਘ ਵਿੱਟੀ ਹਾਜ਼ਰ ਸਨ।
ਰਾੜਾ ਸਾਹਬਿ ਸਕੂਲ ਵਿੱਚ ਵਿਦਿਆਰਥੀਆਂ ਨੇ ਬੂਟੇ ਲਗਾਏ
ਪਾਇਲ(ਪੱਤਰ ਪ੍ਰੇਰਕ): ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਬਿ ਵਿੱਚ ਰਾੜਾ ਸਾਹਬਿ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਜੀ ਦਾ 61ਵਾਂ ਪ੍ਰਕਾਸ਼ ਦਿਹਾੜਾ ਜੋ 15 ਜੁਲਾਈ ਨੂੰ ਸੀ ਅੱਜ 17 ਜੁਲਾਈ ਨੂੰ ਸਕੂਲ ਖੁੱਲ੍ਹਣ ਤੇ ਸਕੂਲ ਦੇ ਪ੍ਰਾਇਮਰੀ ਕੈਂਪਸ ਵਿੱਚ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾਕਟਰ ਹਰਪ੍ਰੀਤ ਸਿੰਘ ਗਿੱਲ ਹੱਡੀਆਂ ਅਤੇ ਜੋੜਾਂ ਦੇ ਮਾਹਰ (ਸਾਬਕਾ ਹੈੱਡ ਆਫ਼ ਡਿਪਾਰਟਮੈਂਟ ਆਰਥੋ ਵਿਭਾਗ, ਅਪੋਲੋ ਹਸਪਤਾਲ ਲੁਧਿਆਣਾ), ਸ. ਮਨਿੰਦਰਜੀਤ ਸਿੰਘ ਬੈਨੀਪਾਲ ( ਬਾਵਾ ਮਾਛੀਆਂ), ਪ੍ਰਿੰਸੀਪਲ ਧੀਰਜ ਕੁਮਾਰ ਥਪਿਆਲ, ਸੂਬੇਦਾਰ ਚਰਨਜੀਤ ਸਿੰਘ, ਕੈਪਟਨ ਰਣਜੀਤ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਨਾਮੀ ਚਿਹਰੇ ਹਾਜ਼ਰ ਸਨ। ਇਸ ਸਮਾਗਮ ਦੇ ਵਿੱਚ ਸਕੂਲ ਸਟਾਫ਼ ਤੋਂ ਇਲਾਵਾ, ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ 61 ਫਲ਼ਾਂ ਦੇ ਬੂਟੇ ਲਗਾਏ।