ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸੁੱਚਾਸਰ ਪੱਖੋਕੇ ਵਿੱਚ ਮਿੰਨੀ ਜੰਗਲ ਲਾਇਆ

07:37 AM Aug 29, 2024 IST
ਪਿੰਡ ਪੱਖੋਕੇ ਵਿੱਚ ਬੂਟੇ ਲਾਉਂਦੇ ਹੋਏ ਵਿਦਿਆਰਥੀ ਤੇ ਹੋਰ।

ਪੱਤਰ ਪ੍ਰੇਰਕ
ਪੱਖੋ ਕੈਂਚੀਆਂ,­ 28 ਅਗਸਤ
ਪਿੰਡ ਪੱਖਕੇ ਦੇ ਗੁਰਦੁਆਰਾ ਬਾਬਾ ਸੁੱਚਾਸਰ ਸਿੰਘ ਦੀ ਪ੍ਰਬੰਧਕ ਕਮੇਟੀ ਵੱਲੋਂ 1400 ਬੂਟਿਆਂ ਦੇ ਨਾਲ ਬਾਬਾ ਸੁੱਚਾਸਰ ਸਿੰਘ ਦੀ ਯਾਦ ਵਿੱਚ ਮਿੰਨੀ ਜੰਗਲ ਲਾਇਆ ਗਿਆ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇਹ ਬੂਟੇ ਗੁਰਦੁਆਰਾ ਸਾਹਿਬ ਦੀ ਜ਼ਮੀਨ ’ਚ ਲਗਾਏ ਗਏ। ਸਕੂਲ ਦੇ ਮੁਖੀ ਡਾ. ਬਲਵੰਤ ਸਿੰਘ ਭੋਤਨਾ ਨੇ ਇਸ ਉਪਰਾਲੇ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਪੰਛੀਆਂ ਨੂੰ ਬਚਾਉਣ ਲਈ ਪੌਦਿਆਂ ਨੂੰ ਲਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਹਰ ਪਿੰਡ ਵਿੱਚ ਇਸ ਤਰ੍ਹਾਂ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਦਾ ਗੁਰਦੁਆਰਾ ਕਮੇਟੀ ਵੱਲੋ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisement

Advertisement