For the best experience, open
https://m.punjabitribuneonline.com
on your mobile browser.
Advertisement

ਪ੍ਰੀਖਿਆ ’ਚ ਚੰਗੇ ਨੰਬਰ ਨਾ ਆਉਣ ’ਤੇ ਨਾਬਾਲਗ ਵੱਲੋਂ ਖ਼ੁਦਕੁਸ਼ੀ

09:05 AM Apr 13, 2024 IST
ਪ੍ਰੀਖਿਆ ’ਚ ਚੰਗੇ ਨੰਬਰ ਨਾ ਆਉਣ ’ਤੇ ਨਾਬਾਲਗ ਵੱਲੋਂ ਖ਼ੁਦਕੁਸ਼ੀ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 12 ਅਪਰੈਲ
ਇੱਥੋਂ ਦੀ ਨਗਲਾ ਪਿੰਡ ਦੀ ਬਾਜ਼ੀਗਰ ਬਸਤੀ ਦੀ ਵਸਨੀਕ ਇਕ 13 ਸਾਲਾ ਨਾਬਾਲਿਕ ਲੜਕੀ ਨੇ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਨਾ ਆਉਣ ’ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਸਕਾਨ (13) ਪੁੱਤਰੀ ਨਾਜ਼ਿਮ ਵਾਸੀ ਕਿਰਾਏਦਾਰ ਪਿੰਡ ਨਗਲਾ ਬਾਜ਼ੀਗਰ ਬਸਤੀ ਨੇ ਬੀਤੀ ਸ਼ਾਮ ਕਰੀਬ 7 ਵਜੇ ਘਰ ਵਿੱਚ ਪੱਖੇ ਨਾਲ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਪੇ ਉਸ ਨੂੰ ਸਥਾਨਕ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਸਕਾਨ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਨਾ ਲੈਣ ਕਾਰਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਚਲ ਰਹੀ ਸੀ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਲੜਕੀ ਦੇ ਵਾਰਸ ਲਾਸ਼ ਲੈ ਕੇ ਆਪਣੇ ਮੂਲ ਪਿੰਡ ਯੂਪੀ ਰਵਾਨਾ ਹੋ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×