ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

10:36 AM Aug 26, 2024 IST

ਕੇਪੀ ਸਿੰਘ
ਗੁਰਦਾਸਪੁਰ, 25 ਅਗਸਤ
ਇੱਥੋਂ ਦੇ ਸਿਵਲ ਹਸਪਤਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਨੂੰ ਇਕ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਇਹ ਮਾਮਲਾ ਪੁਲੀਸ ਦੇ ਨਾਲ-ਨਾਲ ਬਾਲ ਭਲਾਈ ਕਮੇਟੀ ਦੇ ਧਿਆਨ ’ਚ ਹੈ। ਪੁਲੀਸ ਮੁਤਾਬਿਕ ਲੜਕੇ ਅਤੇ ਲੜਕੀ ਨਾਲ ਸਬੰਧਤ ਦੋਵਾਂ ਧਿਰਾਂ ਨੂੰ ਚਾਈਲਡ ਵੈਲਫੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਸੋਮਵਾਰ ਨੂੰ ਕਮੇਟੀ ਬਣਾ ਕੇ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਗੁਰਦਾਸਪੁਰ ਦੇ ਦੀਨਾਨਗਰ ਥਾਣੇ ਦੇ ਅਧੀਨ ਆਉਂਦੇ ਇੱਕ ਪਿੰਡ ਦੀ ਰਹਿਣ ਵਾਲੀ 16 ਸਾਲਾ ਲੜਕੀ ਅਤੇ ਅੰਮ੍ਰਿਤਸਰ ਦੇ ਇਕ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ ਜਿਸ ਤੋਂ ਬਾਅਦ ਹੁਣ ਸਿਵਲ ਹਸਪਤਾਲ ਗੁਰਦਾਸਪੁਰ ’ਚ ਨਾਬਾਲਗ ਲੜਕੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ।
ਹਸਪਤਾਲ ਪ੍ਰਬੰਧਕਾਂ ਨੇ ਇਸ ਸਬੰਧੀ ਸਖੀ ਵਨ ਸਟਾਪ ਅਤੇ ਦੀਨਾਨਗਰ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਅਨੂ ਗਿੱਲ ਨੇ ਦੱਸਿਆ ਕਿ ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਉਸ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੋ ਵੀ ਫੈਸਲਾ ਹੋਵੇਗਾ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਦੀਨਾਨਗਰ ਥਾਣੇ ਦੀ ਇੰਚਾਰਜ ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਲੜਕਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement