ਖਾਲਸਾ ਕਾਲਜ ’ਚ ਮਾਡਲ ਪ੍ਰਦਰਸ਼ਨੀ ਲਗਾਈ
ਪੱਤਰ ਪ੍ਰੇਰਕ
ਧਾਰੀਵਾਲ, 19 ਸਤੰਬਰ
ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਸਾਇੰਸ ਤੇ ਕਾਮਰਸ ਵਿਭਾਗ ਵੱਲੋਂ ਕਾਲਜ ਵਿੱਚ ਮਾਡਲ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿੱਚ ਕਾਲਜ ਦੇ ਸਾਇੰਸ ਤੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗੀ ਸਿੱਖਿਆ ਵਿੱਚ ਵੀ ਪਰਿਪੱਕ ਹੋਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਜਿਹੇ ਮੁਕਾਬਲੇ ਕਰਵਾਉਣੇ ਸਮੇਂ ਦੀ ਮੁੱਢਲੀ ਲੋੜ ਹਨ। ਮਾਡਲ ਪ੍ਰਦਰਸ਼ਨੀ ਲਈ ਵਿਦਿਆਰਥੀਆਂ ਨੇ ਸਾਇੰਸ ਅਤੇ ਕਾਮਰਸ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲ ਬਣਾਏ। ਸਾਇੰਸ ਵਿੱਚੋਂ ਧੀਰਜਪਾਲ ਸਿੰਘ ਦੀ ਟੀਮ ਪਹਿਲੇ ਸਥਾਨ, ਦਾਮਨਪ੍ਰੀਤ ਕੌਰ ਦੀ ਟੀਮ ਦੂਸਰੇ ਅਤੇ ਜਸਕਰਨਦੀਪ ਕੌਰ ਤੇ ਕਿਰਨਪ੍ਰੀਤ ਕੌਰ ਦੀ ਟੀਮ ਤੀਸਰੇ ਸਥਾਨ ’ਤੇ ਰਹੀ। ਕਾਮਰਸ ਵਿਭਾਗ ਵਿੱਚੋਂ ਖੁਸ਼ਪ੍ਰੀਤ ਕੌਰ ਦੀ ਟੀਮ ਨੇ ਪਹਿਲਾ, ਨੇਹਾ ਤੇ ਹਰਗੁਨਦੀਪ ਸਿੰਘ ਦੀ ਟੀਮ ਨੇ ਦੂਜਾ ਅਤੇ ਹਰਪ੍ਰੀਤ ਕੌਰ ਤੇ ਹਰਮਨਪ੍ਰੀਤ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਮਾਡਲ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ। ਪ੍ਰਿੰਸੀਪਲ ਡਾ .ਗੁਰਜੀਤ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।