ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਜ਼ਿਲ੍ਹੇ ਵਿੱਚ ਬਣੇਗਾ ਮਾਡਲ ਓਟ ਸੈਂਟਰ

06:06 AM Jul 05, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਜੁਲਾਈ
ਡੀਆਈਜੀ ਨੀਲਾਂਬਰੀ ਜਗਦਲੇ ਨੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ ਕੋਰਡ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਸ਼ਿਆਂ ਦੀ ਅਲਾਮਤ ਨੂੰ ਰੋਕਣ/ਖ਼ਤਮ ਕਰਨ ਲਈ ਚੁੱਕੇ ਕਦਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐੱਸਐੱਸਪੀ ਸੰਦੀਪ ਗਰਗ ਮੌਜੂਦ ਸਨ। ਡੀਆਈਜੀ ਨੇ ਕਿਹਾ ਕਿ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਇੱਕ ਮਾਡਲ ਓਟ ਸੈਂਟਰ ਬਣਾਇਆ ਜਾਵੇਗਾ, ਜਿਸ ਦਾ ਐੱਸਡੀਐੱਮ ਅਤੇ ਐੱਸਪੀ ਆਧਾਰਿਤ ਕਮੇਟੀ ਵੱਲੋਂ ਆਡਿਟ ਕੀਤਾ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਸਮੇਤ ਮੁੜਵਸੇਬਾ ਕੇਂਦਰਾਂ, ਓਟ ਕਲੀਨਿਕਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ। ਡੀਆਈਜੀ ਨੇ ਮੈਡੀਕਲ ਸਟੋਰਾਂ ਦੀ ਲਗਾਤਾਰ ਚੈਕਿੰਗ ਅਤੇ ਅਣਰਜਿਸਟਰਡ ਮੈਡੀਕਲ ਸਟੋਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐੱਸਡੀਐੱਮਜ਼ ਅਤੇ ਪੁਲੀਸ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰਾਂ ’ਚ ਨਿਯਮਤ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਕੂਲਾਂ ਤੇ ਕਾਲਜਾਂ ਨੇੜੇ ਪੁਲੀਸ ਗਸ਼ਤ ਵਧਾਉਣ ਲਈ ਕਿਹਾ। ਇਸ ਮੌਕੇ ਏਡੀਸੀ (ਜਨਰਲ) ਵਿਰਾਜ ਐੱਸ ਤਿੜਕੇ, ਐੱਸਡੀਐੱਮ ਦੀਪਾਂਕਰ ਗਰਗ ਆਦਿ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement