For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਸਵਾਰ ਹਾਦਸੇ ’ਚ ਹਲਾਕ

08:21 AM Jun 29, 2024 IST
ਮੋਟਰਸਾਈਕਲ ਸਵਾਰ ਹਾਦਸੇ ’ਚ ਹਲਾਕ
Advertisement

ਘਨੌਲੀ (ਪੱਤਰ ਪ੍ਰੇਰਕ): ਪੁਲੀਸ ਚੌਕੀ ਭਰਤਗੜ੍ਹ ਅਧੀਨ ਪੈਂਦੇ ਪਿੰਡ ਗਰਦਲੇ ਨੇੜੇ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ ਵਜੋਂ ਹੋਈ ਹੈ। ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਕੋਲ ਬਿਆਨਾਂ ’ਚ ਤੇਜਿੰਦਰ ਸਿੰਘ ਵਾਸੀ ਆਨੰਦਪੁਰ ਸਾਹਿਬ ਨੇ ਦੱਸਿਆ ਕਿ ਉਹ ਤੇ ਉਸ ਦਾ ਸਾਲਾ ਮੁਖਤਿਆਰ ਸਿੰਘ ਦੋ ਵਾਹਨਾਂ ’ਤੇ ਰੂਪਨਗਰ ਵੱਲ ਜਾ ਰਹੇ ਸਨ। ਜਦੋਂ ਉਹ ਗਰਦਲੇ ਨੇਡੇ ਪੁੱਜੇ ਤਾਂ ਪਿੱਛੋਂ ਆਈ ਪਿਕਅੱਪ ਗੱਡੀ ਦੇ ਚਾਲਕ ਨੇ ਆਪਣੀ ਗੱਡੀ ਮੁਖਤਿਆਰ ਸਿੰਘ ਦੇ ਮੋਟਰਸਾਈਕਲ ਦੇ ਅੱਗੇ ਲਿਜਾ ਕੇ ਬਰੇਕ ਮਾਰ ਦਿੱਤੀ ਤੇ ਮੋਟਰਸਾਈਕਲ ਗੱਡੀ ਦੇ ਪਿੱਛੇ ਵੱਜਣ ਕਾਰਨ ਮੁਖਤਿਆਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜਦੋਂ ਉਸ ਨੂੰ ਸੀ.ਐੱਚ.ਸੀ. ਭਰਤਗੜ੍ਹ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ‌ਮ੍ਰਿਤਕ ਕਰਾਰ ਦੇ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×