ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਦੀ ਮੌਤ

08:45 AM Mar 27, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 26 ਮਾਰਚ
ਇੱਥੋਂ ਦੇ ਗਗਨ ਚੌਕ ’ਤੇ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।
ਜਸਵੀਰ ਕੌਰ ਪਤਨੀ ਪਰਮਿੰਦਰ ਸਿੰਘ ਵਾਸੀ ਪਿੰਡ ਕਿਸ਼ਨਗੜ੍ਹ ਹਾਲ ਆਬਾਦ ਕਿਰਾਏਦਾਰ ਪਿੰਡ ਮਦਨਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਬੇਟਾ ਮਨਿੰਦਰਦੀਪ ਸਿੰਘ ਆਪਣੇ ਦੋਸਤ ਗੁਰਜਿੰਦਰ ਸਿੰਘ ਵਾਸੀ ਪਿੰਡ ਥੂਹਾ ਨਾਲ ਮੋਟਰਸਾਈਕਲ ’ਤੇ ਗਗਨ ਚੌਕ ਰਾਜਪੁਰਾ ਪਾਸ ਜਾ ਰਿਹਾ ਸੀ ਕਿ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦਾ ਬੇਟਾ ਮਨਿੰਦਰਦੀਪ ਸਿੰਘ ਤੇ ਗੁਰਜਿੰਦਰ ਸਿੰਘ ਦੇ ਸੱਟਾਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਮਨਿੰਦਰਦੀਪ ਸਿੰਘ ਦੀ ਮੌਤ ਹੋ ਗਈ ਹੈ।
ਪੁਲੀਸ ਨੇ ਜਸਵੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਗੱਡੀ ਦੇ ਡਰਾਈਵਰ ਮਲਕੀਤ ਸਿੰਘ ਵਾਸੀ ਅਜੀਤ ਨਗਰ ਖੰਡੋਲੀ ਥਾਣਾ ਖੇੜੀ ਗੰਡਿਆ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Advertisement

ਸੜਕ ਹਾਦਸੇ ਵਿੱਚ ਬਜ਼ੁਰਗ ਹਲਾਕ

ਸਮਾਣਾ (ਪੱਤਰ ਪ੍ਰੇਰਕ): ਭਵਾਨੀਗੜ੍ਹ ਸੜਕ ’ਤੇ ਮੰਗਲਵਾਰ ਸਵੇਰੇ ਐਕਟਿਵਾ ਤੇ ਮੋਟਰਸਾਈਕਲ ਦੀ ਹੋਈ ਟੱਕਰ ’ਚ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ ਹੋ ਗਈ। ਸਿਟੀ ਪੁਲੀਸ ਦੇ ਏ.ਐਸ.ਆਈ. ਜੱਜਪਾਲ ਸਿੰਘ ਅਨੁਸਾਰ ਮ੍ਰਿਤਕ ਪ੍ਰੀਤਮ ਸਿੰਘ (73) ਵਾਸੀ ਪਿੰਡ ਕਾਦਰਾਬਾਦ ਦੀ ਪਤਨੀ ਮਨਜੀਤ ਕੌਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪਤੀ ਪੈਟਰੋਲ ਪੰਪ ਤੋਂ ਜਦੋਂ ਪੈਟਰੋਲ ਪੁਆ ਕੇ ਸੜਕ ’ਤੇ ਚੜ੍ਹਿਆ ਤਾਂ ਇਸ ਦੌਰਾਨ ਉਸ ਦੀ ਟੱਕਰ ਇਕ ਮੋਟਰਸਾਈਕਲ ਨਾਲ ਹੋ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ’ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

Advertisement
Advertisement
Advertisement