ਕੂਨੋ ਨੈਸ਼ਨਲ ਪਾਰਕ ’ਚ ਨਾਮੀਬਿਆਈ ਚੀਤੇ ਨੇ 3 ਬੱਚਿਆਂ ਨੂੰ ਜਨਮ ਦਿੱਤਾ
12:10 PM Jan 23, 2024 IST
Advertisement
ਨਵੀਂ ਦਿੱਲੀ, 23 ਜਨਵਰੀ
ਮੱਧ ਪ੍ਰਦੇਸ਼ ਦੇ ਕੂਨੋ ਨੈਸ਼ਨਲ ਪਾਰਕ ਵਿਚ ਨਾਮੀਬਿਆਈ ਚੀਤੇ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਸ ਤੋਂ ਕੁਝ ਹਫਤੇ ਪਹਿਲਾਂ ਇਕ ਹੋਰ ਚੀਤੇ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਸੀ। ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਸ ਖ਼ਬਰ ਨੂੰ ਸਾਂਝਾ ਕਰਦੇ ਹੋਏ ਕਿਹਾ, ‘ਕੂਨੋ ਦੇ ਨਵੇਂ ਬੱਚੇ! ਨਾਮੀਬਿਆਈ ਚੀਤਾ ਜਵਾਲਾ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਸ ਤੋਂ ਕੁਝ ਹਫ਼ਤੇ ਪਹਿਲਾਂ ਨਾਮੀਬਿਆਈ ਚੀਤਾ ਆਸ਼ਾ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਸੀ।’
Advertisement
Advertisement