ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਦਾ ਪਾਣੀ ਕੱਢਣ ਕਾਰਨ ਹੋਏ ਝਗੜੇ ’ਚ ਗੁਆਂਢੀ ਦੀ ਹੱਤਿਆ

08:33 AM Jun 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਜੂਨ
ਇੱਥੋਂ ਦੇ ਮਿਹਰਬਾਨ ਖੇਤਰ ਦੀ ਹਰਕ੍ਰਿਸ਼ਨ ਵਿਹਾਰ ਕਲੋਨੀ ’ਚ ਸੀਵਰੇਜ ਦਾ ਪਾਣੀ ਕੱਢਣ ਨੂੰ ਲੈ ਕੇ ਹੋਏ ਝਗੜੇ ਵਿੱਚ ਗੁਆਂਢੀਆਂ ਨੇ ਸੁਖਵਿੰਦਰ ਸਿੰਘ (45) ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਿਹਰਬਾਨ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਮ੍ਰਿਤਕ ਸੁਖਵਿੰਦਰ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਅਮਰਜੀਤ ਕੌਰ, ਉਸ ਦੇ ਪਤੀ ਜਗਦੀਸ਼, ਲੜਕੀ ਬਿੰਦੀ, ਲੜਕੇ ਬਿੰਦਰ, ਬਿੰਦਰ ਦੀ ਪਤਨੀ ਰਾਣੀ, ਵਿੱਕੀ, ਲੱਕੀ, ਗੋਲੂ ਤੇ ਪ੍ਰੀਤ ਦੇ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਮੁਲਜ਼ਮ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਮੁਲਜ਼ਮ ਹਾਲੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ। ਉਧਰ, ਪੁਲੀਸ ਨੇ ਜਾਂਚ ਤੋਂ ਬਾਅਦ ਸੁਖਵਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੁਖਵਿੰਦਰ ਸਿੰਘ ਦੀ ਲੜਕੀ ਸਰਬਜੀਤ ਕੌਰ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਨ੍ਹਾਂ ਦੇ ਘਰ ਦੇ ਬਾਹਰ ਸੀਵਰੇਜ ਓਵਰਫਲੋਅ ਹੋ ਰਿਹਾ ਸੀ। ਜਦੋਂ ਉਸ ਦੇ ਪਿਤਾ ਸੀਵਰੇਜ ’ਚੋਂ ਪਾਣੀ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।
ਉਸ ਦੇ ਪਿਤਾ ਮੁਲਜ਼ਮਾਂ ਨਾਲ ਗੱਲ ਕਰਨ ਲੱਗੇ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਕਰ ਮੁਲਜ਼ਮਾਂ ਨੇ ਸੁਖਵਿੰਦਰ ਸਿੰਘ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਸੁਖਵਿੰਦਰ ਬੇਹੋਸ਼ ਹੋ ਕੇ ਸੜਕ ’ਤੇ ਡਿੱਗ ਪਿਆ ਤਾਂ ਮੁਲਜ਼ਮ ਫ਼ਰਾਰ ਹੋ ਗਏ ਜਿਸ ਤੋਂ ਬਾਅਦ ਪਰਿਵਾਰ ਵਾਲੇ ਸੁਖਵਿੰਦਰ ਨੂੰ ਇਲਾਜ ਲਈ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਥਾਣਾ ਮਿਹਰਬਾਨ ਪੁਲੀਸ ਨੂੰ ਦਿੱਤੀ ਗਈ। ਥਾਣਾ ਮਿਹਰਬਾਨ ਦੇ ਐੱਸਐੱਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਔਰਤ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦੇ ਪਰਿਵਾਰਕ ਮੈਂਬਰ ਮੁਲਜ਼ਮ ਹਾਲੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

Advertisement

Advertisement