ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਨਵਾਂ ਕੇਸ ਦਰਜ

02:57 PM Jun 16, 2024 IST

ਮੁੰਬਈ, 16 ਜੂਨ
ਮੁੰਬਈ ਪੁਲੀਸ ਨੇ ਅਪਰੈਲ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਇੱਕ ਨਵਾਂ ਕੇਸ ਦਰਜ ਕੀਤਾ ਹੈ ਅਤੇ ਅਪਰਾਧਕ ਧਮਕੀ ਦੇਣ ਦੇ ਦੋਸ਼ ਹੇਠ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਸਥਾਨ ਦੇ ਬੂੰਦੀ ਵਾਸੀ ਬਨਵਾਰੀਲਾਲ ਗੁਰਜਰ (25) ਵਜੋਂ ਹੋਈ ਹੈ। ਅਧਿਕਾਰੀ ਮੁਤਾਬਕ ਗੁਰਜਰ ਨੇ ਕਥਿਤ ਤੌਰ ’ਤੇ ਆਪਣੇ ਯੂਟਿਊਬ ਚੈਨਲ ’ਤੇ ਇੱਕ ਵੀਡੀਓ ਅਪਲੋਡ ਕੀਤੀ ਸੀ ਜਿਸ ਵਿੱਚ ਉਸ ਨੇ ਕਿਹਾ ਸੀ, ‘‘ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਹੋਰ ਗੈਂਗ ਮੈਂਬਰ ਮੇਰੇ ਨਾਲ ਹਨ ਅਤੇ ਮੈਂ ਸਲਮਾਨ ਖਾਨ ਨੂੰ ਮਾਰਨ ਜਾ ਰਿਹਾ ਹਾਂ ਕਿਉਂਕਿ ਉਸ ਨੇ ਹਾਲੇ ਤੱਕ ਮੁਆਫੀ ਨਹੀਂ ਮੰਗੀ।’’ ਉਨ੍ਹਾਂ ਦੱਸਿਆ ਕਿ ਗੁਰਜਰ ਦੇ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement