ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡਾਂ ਦੇ ਵਿਕਾਸ ਲਈ ਤਿਆਰ ਹੋਵੇਗਾ ਨਵਾਂ ਮਾਸਟਰ ਪਲਾਨ: ਕੁਲਵੰਤ

06:10 AM Oct 08, 2024 IST
ਮੁਹਾਲੀ ਵਿੱਚ ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 7 ਅਕਤੂਬਰ
ਮੁਹਾਲੀ ਹਲਕੇ ਦੇ ਤਿੰਨ ਪਿੰਡਾਂ ਕੈਲੋਂ, ਮਿੱਢੇ ਮਾਜਰਾ ਅਤੇ ਧੀਰਪੁਰ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੇ ਅੱਜ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਸ਼ਰਨ ਵਿੱਚ ਆ ਕੇ ਵਿਧਾਇਕ ਕੁਲਵੰਤ ਸਿੰਘ ਤੋਂ ਥਾਪੜਾ ਲਿਆ ਅਤੇ ‘ਆਪ’ ਸਰਕਾਰ ਵਿੱਚ ਭਰੋਸਾ ਪ੍ਰਗਟਾਇਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਨਾਲ ਪਿੰਡਾਂ ਵਿੱਚ ਧੜੇਬੰਦੀਆਂ ਖ਼ਤਮ ਹੋਣਗੀਆਂ ਅਤੇ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ। ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਝੜੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਵਿੱਚ ਪਾਰਟੀਬਾਜ਼ੀ ਖ਼ਤਮ ਕਰਨ ਲਈ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਤੋਂ ਰੋਕਣ ਲਈ ਨੀਤੀ ਬਣਾਈ ਹੈ, ਪਰ ਅਕਾਲੀ ਦਲ ਅਤੇ ਕਾਂਗਰਸੀ ਆਗੂ ਜਾਣ-ਬੁੱਝ ਕੇ ਧੜੇਬੰਦੀਆਂ ਪੈਦਾ ਕਰਨ ਲਈ ਪਿੰਡਾਂ ਵਿੱਚ ਸਰਬਸੰਮਤੀ ਨਹੀਂ ਹੋਣ ਰਹੇ ਹਨ। ਇਸ ਮੌਕੇ ‘ਆਪ’ ਆਗੂ ਸਰਬਜੀਤ ਸਿੰਘ ਸਮਾਣਾ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ, ਅਕਵਿੰਦਰ ਗੋਸਲ ਆਦਿ ਹਾਜ਼ਰ ਸਨ।

Advertisement

ਕੈਲੋਂ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ

ਸਰਪੰਚ ਤਰਲੋਚਨ ਸਿੰਘ, ਜਤਿੰਦਰ ਕੌਰ, ਬਲਜੀਤ ਸਿੰਘ, ਸੁਰਮੁੱਖ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਮਹਿੰਦਰ ਕੌਰ ਅਤੇ ਕਰਮਜੀਤ ਕੌਰ (ਸਾਰੇ ਪੰਚ), ਪਿੰਡ ਧੀਰਪੁਰ: ਸਰਪੰਚ ਬਲਜਿੰਦਰ ਕੌਰ, ਗੁਰਸੇਵਕ ਸਿੰਘ, ਕਰਮਜੀਤ ਕੌਰ, ਪਰਮਜੀਤ ਕੌਰ, ਦਵਿੰਦਰਪਾਲ ਸਿੰਘ (ਸਾਰੇ ਪੰਚ) ਅਤੇ ਪਿੰਡ ਮਿੱਢੇ ਮਾਜਰਾ: ਸਰਪੰਚ ਮਲਕੀਤ ਕੌਰ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਕੌਰ, ਸਵਰਨਜੀਤ ਕੌਰ (ਸਾਰੇ ਪੰਚ)।

Advertisement
Advertisement