ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਖੁੰਡਾ ਦੇ ਪਲਾਟਾਂ ’ਚੋਂ ਲਾਸ਼ ਮਿਲਣ ਦੇ ਮਾਮਲੇ ਵਿੱਚ ਇਕ ਨਾਮਜ਼ਦ

07:11 AM Jun 27, 2024 IST

ਪੱਤਰ ਪ੍ਰੇਰਕ
ਧਾਰੀਵਾਲ, 26 ਜੂਨ
ਪਿੰਡ ਖੁੰਡਾ ਵਾਸੀ ਗੁਰਪ੍ਰੀਤ ਸਿੰਘ ਉਰਫ ਢੋਲੀ (23) ਦੀ ਕੱਲ੍ਹ ਪਿੰਡ ਦੇ ਬਾਹਰਵਾਰ ਪੰਚਾਇਤੀ ਜ਼ਮੀਨ ਵਿੱਚ ਕਲੋਨੀ ਦੇ ਪਲਾਟਾਂ ’ਚੋਂ ਮਿਲੀ ਲਾਸ਼ ਦੇ ਸਬੰਧ ਵਿੱਚ ਥਾਣਾ ਧਾਰੀਵਾਲ ਦੀ ਪੁਲੀਸ ਵੱਲੋਂ ਇਕ ਨੌਜਵਾਨ ਖਿਲਾਫ ਧਾਰਾ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਪਿੰਡ ਦਾ ਹੀ ਇਕ ਨੌਜਵਾਨ ਰਮਨ ਆਪਣੇ ਨਾਲ ਲੈ ਕੇ ਗਿਆ ਸੀ, ਜਿਸ ਦੇ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਇਸ ਦੌਰਾਨ ਉਸ ਨੇ ਸ਼ੱਕ ਪ੍ਰਗਟਾਇਆ ਸੀ ਕਿ ਰਮਨ ਨੇ ਗੁਰਪ੍ਰੀਤ ਸਿੰਘ ਦੀ ਹੱਤਿਆ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਰਮਨ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਹੈ।

Advertisement

ਖੇਤਾਂ ’ਚੋਂ ਨੌਜਵਾਨ ਦੀ ਲਾਸ਼ ਮਿਲੀ

ਧਾਰੀਵਾਲ (ਪੱਤਰ ਪ੍ਰੇਰਕ): ਇੱਥੇ ਸ਼ਹਿਰ ਦੇ ਮੁਹੱਲਾ ਪੁਰਾਣਾ ਧਾਰੀਵਾਲ ਦੇ ਨੇੜਿਓਂ ਖੇਤਾਂ ਵਿੱਚੋਂ ਅੱਜ ਸ਼ਾਮ ਇਕ 25 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਚੰਦ ਪੁੱਤਰ ਭੂਪਾ ਮਸੀਹ ਵਾਸੀ ਪੁਰਾਣਾ ਧਾਰੀਵਾਲ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਲੱਗਦੀ ਹੈ, ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਪਤਾ ਲੱਗ ਸਕੇਗਾ।

Advertisement
Advertisement
Advertisement