ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਮਿਲਿਆ

08:40 AM May 27, 2024 IST

ਪੱਤਰ ਪ੍ਰੇਰਕ
ਧਾਰੀਵਾਲ, 26 ਮਈ
ਇੱਥੋਂ ਕਰੀਬ ਪੰਜ ਕਿਲੋਮੀਟਰ ਦੂਰੀ ਪਿੰਡ ਤਲਵੰਡੀ ਵਿਰਕ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਮਿਲਿਆ ਹੈ। ਡਰੋਨ ਪਿੰਡ ਨੇੜਿਓਂ ਲੰਘਦੀ ਅੱਪਰਬਾਰੀ ਦੁਆਬ ਤੋਂ ਕਰੀਬ 100 ਮੀਟਰ ਦੀ ਦੂਰੀ ’ਤੇ ਖੇਤਾਂ ਵਿੱਚ ਪੁੱਠਾ ਪਿਆ ਹੋਇਆ ਸੀ। ਅੱਜ ਸਵੇਰੇ ਜਦੋਂ ਪਿੰਡ ਤਲਵੰਡੀ ਵਿਰਕ ਦਾ ਰਹਿਣ ਵਾਲਾ ਮੱਸੂ ਮਸੀਹ ਖੇਤਾਂ ਵਿੱਚ ਕੰਮ ਕਰਨ ਗਿਆ ਤਾਂ ਉਸ ਨੇ ਡਰੋਨ ਦੇਖਿਆ।
ਉਸ ਨੇ ਜ਼ਮੀਨ ਮਾਲਕਾਂ ਪ੍ਰੇਮ ਸਿੰਘ, ਕੁਲਬੀਰ ਸਿੰਘ ਤੇ ਅਮਰੀਕ ਸਿੰਘ ਨੂੰ ਇਸ ਦੀ ਜਾਣਕਾਰੀ ਦਿੱਤੀ। ਥਾਣਾ ਤਿੱਬੜ ਦੇ ਮੁਖੀ ਅੰਮ੍ਰਿਤਪਾਲ ਸਿੰਘ ਰੰਧਾਵਾ, ਥਾਣਾ ਧਾਰੀਵਾਲ ਦੇ ਮੁਖੀ ਮਨਦੀਪ ਸਲਗੋਤਰਾ ਨੇ ਪੁਲੀਸ ਪਾਰਟੀ ਸਣੇ ਪਹੁੰਚ ਕੇ ਡਰੋਨ ਨੂੰ ਕਬਜ਼ੇ ਵਿੱਚ ਲਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਸੈਕਟਰ ਗੁਰਦਾਸਪੁਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੰਦੂ ਵਡਾਲਾ ਪੋਸਟ ’ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਲੰਘੀ ਰਾਤ ਪਾਕਿਸਤਾਨੀ ਡਰੋਨ ਨੂੰ ਵੇਖਿਆ ਜਿਸ ਨੇ ਕਰੀਬ 11 ਕਿੱਲੋ ਹੈਰੋਇਨ ਸੁੱਟੀ ਸੀ, ਹੋ ਸਕਦਾ ਇਹ ਉਹੀ ਡਰੋਨ ਹੋਵੇ।

Advertisement

Advertisement
Advertisement