ਸ਼੍ਰੋਮਣੀ ਅਕਾਲੀ ਦਲ ਅਸੂਲਾਂ ’ਤੇ ਚੱਲਣ ਵਾਲੀ ਪਾਰਟੀ: ਸੁਖਬੀਰ
07:19 AM Mar 27, 2024 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਮਾਰਚ
ਪੰਜਾਬ ਵਿੱਚ ਭਾਜਪਾ ਵੱਲੋਂ ਇਕੱਲੇ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਸੂਲਾਂ ’ਤੇ ਚੱਲਣ ਵਾਲੀ ਸਿਆਸੀ ਪਾਰਟੀ ਹੈ, ਜਿਸ ਦਾ ਮੰਤਵ ਪੰਜਾਬ ਵਿਚ ਭਾਈਚਾਰਕ ਸਾਂਝ ਕਾਇਮ ਰੱਖਣਾ ਹੈ। ਅੱਜ ਉਹ ਹੋਲੇ ਮਹੱਲੇ ਮੌਕੇ ਇੱਥੇ ਗੁਰੂਵਾਲੀ ਵਿਖੇ ਨਤਮਸਤਕ ਹੋਣ ਆਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ 103 ਸਾਲ ਪੁਰਾਣੀ ਪਾਰਟੀ ਹੈ ਜਿਸ ਨੇ ਸਿੱਖ ਕੌਮ ਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ।
Advertisement
Advertisement
Advertisement