ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਖੇਪਲ ਚੌਵਾਸ ’ਚ ਲੋਕ ਸੁਵਿਧਾ ਕੈਂਪ ਲਗਾਇਆ

06:44 AM Jul 05, 2024 IST
ਐੱਸਡੀਐੱਮ ਪ੍ਰਮੋਦ ਸਿੰਗਲਾ ਲੋਕਾਂ ਨੂੰ ਹੋਏ ਕੰਮ ਦੇ ਕਾਗਜ਼ਾਤ ਸੌਂਪਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਜੁਲਾਈ
ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਨੇ ਡੀਐੱਸਪੀ ਮਨਦੀਪ ਸਿੰਘ ਸੰਧੂ ਸਮੇਤ ਪਿੰਡ ਜਖੇਪਲ ਚੋਵਾਸ ਵਿੱਚ ਕਲੱਸਟਰ ਪੱਧਰੀ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਲੋਕਾਂ ਨੂੰ ਹੁਣ ਭਵਿੱਖ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਬੇਵਜ੍ਹਾ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਸਬ ਡਿਵੀਜ਼ਨ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਪੜਾਅਵਾਰ ਆਰੰਭਿਆ ਗਿਆ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ਤੇ ਰਾਬਤਾ ਰੱਖਣ ਵਾਲੇ ਵਿਭਾਗਾਂ ਨਾਲ ਸਬੰਧਿਤ ਜ਼ਰੂਰਤਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਐੱਸਡੀਐੱਮ ਅਤੇ ਡੀਐੱਸਪੀ ਨੇ ਕੈਂਪ ਦੌਰਾਨ ਸੇਵਾਵਾਂ ਲੈਣ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਮਾਜ ਵਿੱਚੋਂ ਬੁਰਾਈਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ। ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ। ਕੈਂਪ ਦੌਰਾਨ ਐੱਸਡੀਐੱਮ ਨੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।

Advertisement

Advertisement