ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲ ਗੱਡੀ ਥੱਲੇ ਆ ਕੇ ਵਿਅਕਤੀ ਵੱਲੋਂ ਖੁਦਕੁਸ਼ੀ

07:13 AM Jun 12, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 11 ਜੂਨ
ਇੱਥੋਂ ਦੀ ਜਾਖਲ-ਲੁਧਿਆਣਾ ਰੇਲਵੇ ਲਾਈਨ ਉੱਤੇ ਲੰਘੀ ਰਾਤ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਨੋਜ ਕੁਮਾਰ (60) ਵਾਸੀ ਸੁਨਾਮ ਵਜੋਂ ਹੋਈ ਹੈ।ਜੀਆਰਪੀ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਨਰਦੇਵ ਸਿੰਘ ਅਤੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ ਸਾਢੇ ਕੁ ਸੱਤ ਵਜੇ ਇਸ ਵਿਅਕਤੀ ਨੇ ਲੋਹੀਆਂ ਖਾਸ ਤੋਂ ਦਿੱਲੀ ਜਾ ਰਹੀ ਯਾਤਰੂ ਐਕਸਪ੍ਰੈੱਸ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ ਕਰ ਲਈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਨੁਸਾਰ ਮਨੋਜ ਪਿੰਡਾਂ ’ਚ ਬਸਾਤੀ ਦੇ ਸਾਮਾਨ ਦੀ ਸਪਲਾਈ ਦਾ ਕੰਮ ਕਰਦਾ ਸੀ ਪਰ ਲੌਕਡਾਊਨ ਤੋਂ ਬਾਅਦ ਕੰਮ ਵਿੱਚ ਮੰਦਾ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕੀ ਪੁਲੀਸ ਵੱਲੋਂ ਮ੍ਰਿਤਕ ਦੇ ਪੁੱਤਰ ਅੰਕਿਤ ਗਰਗ ਦੇ ਬਿਆਨਾਂ ਦੇ ਅਧਾਰ ਉੱਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟ ਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Advertisement

Advertisement