ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਅਕਤੀ ਵੱਲੋਂ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ

10:01 AM Sep 04, 2023 IST

ਮਨੋਜ ਸ਼ਰਮਾ
ਬਠਿੰਡਾ, 3 ਸਤੰਬਰ
ਇੱਥੇ ਅੱਜ ਦੁਪਹਿਰ 12.30 ਵਜੇ ਦੇ ਕਰੀਬ ਬਠਿੰਡਾ-ਬੀਕਾਨੇਰ ਰੇਲਵੇ ਲਾਈਨ ਉੱਤੇ ਇੱਕ ਵਿਅਕਤੀ ਨੇ ਰੇਲਵੇ ਲਾਈਨ ’ਤੇ ਆਪਣਾ ਸਿਰ ਰੱਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਟੀਮ ਸੰਦੀਪ ਗੋਇਲ ਦੀ ਅਗਵਾਈ ਹੇਠ ਪੁੱਜੀ| ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੁਲੀਸ ਅਤੇ ਜੀਆਰਪੀ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਦੌਰਾਨ ਸਹਾਰਾ ਟੀਮ ਵੱਲੋਂ ਮੌਕੇ ’ਤੇ ਹੀ ਪੁਲੀਸ ਦੀ ਹਾਜ਼ਰੀ ਵਿੱਚ ਮ੍ਰਿਤਕ ਦੀ ਸ਼ਨਾਖ਼ਤ ਕਰਵਾਈ ਗਈ। ਮ੍ਰਿਤਕ ਦੀ ਪਛਾਣ ਰਾਮ ਬੌਰਾਨ ਪੁੱਤਰ ਮਾਤਾ ਪ੍ਰਸਾਦ ਵਾਸੀ ਸਿਰਕੀ ਬਾਜ਼ਾਰ ਵਜੋਂ ਹੋਈ ਹੈ ਜੋ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਇਸ ਤਰ੍ਹਾਂ ਇੱਕ ਵੱਖਰੇ ਮਾਮਲੇ ਤਹਿਤ ਇੱਥੇ ਰਿੰਗ ਰੋਡ ਨੇੜੇ ਇੱਕ ਨੌਜਵਾਨ ਨੇ ਗਲੇ ਵਿੱਚ ਰੱਸੀ ਬੰਨ੍ਹ ਕੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਥੱਲੇ ਉਤਾਰਿਆ। ਇਸ ਮੌਕੇ ਥਾਣਾ ਸਦਰ ਦੀ ਪੁਲੀਸ ਵੱਲੋਂ ਮੌਕੇ ’ਤੇ ਪੁੱਜ ਕੇ ਘਟਨਾ ਦੀ ਜਾਂਚ ਕੀਤੀ ਗਈ। ਨੌਜਵਾਨ ਦੀ ਪਛਾਣ ਪੰਕਜ ਪੁੱਤਰ ਦੀਵਾਨ ਚੰਦ (26) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਯੋਗੀ ਨਗਰ ਦਾ ਰਹਿਣ ਵਾਲਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਪੰਕਜ ਕੁਰਕੁਰੇ ਦਾ ਵਪਾਰ ਦਾ ਕੰਮ ਕਰਦਾ ਸੀ। ਉਸ ਨੇ ਲੋਕਾਂ ਤੋਂ ਕਾਫੀ ਪੈਸੇ ਉਧਾਰ ਲਏ ਤੋਂ ਸਨ ਜਿਸ ਕਾਰਨ ਉਸ ਨੇ ਮਾਨਸਿਕ ਦਬਾਅ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ। ਇਸ ਦੌਰਾਨ ਸਹਾਰਾ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਔਰਤ ਵੱਲੋਂ ਸਪਰੇਅ ਪੀਣ ਕਾਰਨ ਮੌਤ
ਬਠਿੰਡਾ (ਪੱਤਰ ਪ੍ਰੇਰਕ): ਪਿੰਡ ਬੀੜ ਤਲਾਬ ਵਿੱਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਸਪਰੇਅ ਪੀ ਲਈ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ। ਸਹਾਰਾ ਹੈੱਡਕੁਆਰਟਰ ਵਿੱਚ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਦੇ ਮੈਂਬਰ ਵਿੱਕੀ ਕੁਮਾਰ ਨੇ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਔਰਤ ਨੂੰ ਗੰਭੀਰ ਹਾਲਤ ਵਿੱਚ ਬਾਹਰ ਕੱਢਿਆ। ਉਸ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਲਿਜਾਇਆ ਗਿਆ ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ ਪਤਨੀ ਗੋਰਾ ਸਿੰਘ (35) ਵਾਸੀ ਬੀੜ ਬਾਹਮਣ ਵਜੋਂ ਹੋਈ ਹੈ।

Advertisement
Advertisement