ਮਕਸੂਦਾਂ ਮੰਡੀ ’ਚ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
07:41 AM Jun 13, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 12 ਜੂਨ
ਬੀਤੀ ਦੇਰ ਰਾਤ ਕਰੀਬ ਸਾਢੇ 12 ਵਜੇ ਮਕਸੂਦਾ ਸਬਜ਼ੀ ਮੰਡੀ ’ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਏਸੀਪੀ ਆਤਿਸ਼ ਭਾਟੀਆ ਅਤੇ ਥਾਣਾ ਡਿਵੀਜ਼ਨ 1 ਦੇ ਡਿਊਟੀ ਅਫਸਰ ਵੀ ਮੌਕੇ ’ਤੇ ਪਹੁੰਚ ਗਏ। ਪੁਲੀਸ ਨੂੰ ਲਾਸ਼ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਛਾਣ ਲਈ 72 ਘੰਟਿਆਂ ਲਈ ਰਖਵਾਇਆ ਹੈ।
Advertisement
Advertisement