ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਕਟਰ-31 ਦੇ ਥਾਣੇ ਵਿੱਚ ਵਿਅਕਤੀ ਨੇ ਖ਼ੁਦਕੁਸ਼ੀ ਕੀਤੀ

06:54 AM Aug 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਗਸਤ
ਇੱਥੋਂ ਦੇ ਥਾਣਾ ਸੈਕਟਰ-31 ਵਿੱਚ ਮੁਲਜ਼ਮ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-31 ਦੀ ਪੁਲੀਸ ਵੱਲੋਂ ਵਿਅਕਤੀ ਨੂੰ ਤੁਰੰਤ ਸੈਕਟਰ-32 ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ (43) ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐੱਸਐੱਸਪੀ ਕੰਵਰਦੀਪ ਕੌਰ ਨੇ ਖੁਦ ਘਟਨਾ ਵਾਲੀ ਥਾਂ ਦਾ ਜਾਇਆ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-31 ਦੀ ਪੁਲੀਸ ਨੇ ਮੁਲਜ਼ਮ ਨੂੰ ਪੋਕਸੋ ਐਕਟ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਪੁਲੀਸ ਨੇ ਜੇਲ੍ਹ ਵਿੱਚ ਬੰਦ ਕਰ ਦਿੱਤਾ। ਮੁਲਜ਼ਮ ਨੇ ਰਾਜ ਸਮੇਂ ਥਾਣੇ ਵਿੱਚ ਹੀ ਕਥਿਤ ਤੌਰ ’ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਇਕ ਮਾਮਲੇ ਦੀ ਜੁਡੀਸ਼ੀਅਲ ਜਾਂਚ ਕੀਤੀ ਜਾ ਰਹੀ ਹੈ।

Advertisement

Advertisement